ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਲੋਕ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਇੱਕ ਪਾਸੇ ਕੋਰੋਨਾ ਮਹਾਮਾਰੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਕਿਉਂਕਿ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਲੰਬਾ ਸਮਾਂ ਲਾਕਡਾਊਨ ਤੋਂ
ਬਾਅਦ ਕਾਰੋਬਾਰ ਠੱਪ ਹੋਣ ਕਾਰਨ ਬਹੁਤ ਸਾਰੇ ਲੋਕ ਅੱਜ ਦੇ ਸਮੇਂ ਵਿੱਚ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਕਾਫ਼ੀ ਜ਼ਿਆਦਾ ਵਧੀ ਹੋਈ ਹੈ
ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਹੈ ਇਸਦੇ ਨਾਲ ਹੀ ਹੁਣ ਦੁਬਾਰਾ ਤੋਂ ਕੋਰੋਨਾ ਲਹਿਰ ਸ਼ੁਰੂ ਹੋ ਚੁੱਕੀ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਕਿਉਂਕਿ ਜੇ ਦੁਬਾਰਾ ਤੋਂ ਉਨ੍ਹਾਂ ਨੂੰ ਉਸੇ ਪ੍ਰਕਾਰ ਦੀ ਸਥਿਤੀ ਦੇ ਵਿੱਚ ਜਾਣਾ ਪਿਆ ਤਾਂ ਲੋਕਾਂ ਦੇ ਲਈ ਦੁਬਾਰਾ ਆਪਣੀ ਸਥਿਤੀ ਨੂੰ ਚੰਗਾ ਬਣਾਉਣਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਜਾਵੇਗਾ।
ਇਸ ਦੇ ਨਾਲ ਸਰਕਾਰ ਦੀਆਂ ਮੁਸ਼ਕਲਾਂ ਵੀ ਵਧਣ ਵਾਲੀਆਂ ਹਨ ਕਿਉਂਕਿ ਦੇਸ਼ ਦੇ ਵਿੱਚ ਸਿਹਤ ਸਹੂਲਤਾਂ ਬਿਲਕੁਲ ਵੀ ਵਧੀਆ ਨਹੀਂ ਹਨ ਭਾਵੇਂ ਕਿ ਸਰਕਾਰਾਂ ਵੱਲੋਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਨੇ ਵਿਕਾਸ ਕੀਤਾ ਹੈ ਪਰ ਕੋਰੂਨਾ ਮਹਾਂਮਾਰੀ ਦੌਰਾਨ ਪਤਾ ਚੱਲਿਆ ਕਿ ਹਸਪਤਾਲਾਂ ਦੇ ਵਿੱਚ ਲੋਕਾਂ ਨੂੰ ਇਲਾਜ ਨਹੀਂ ਮਿਲ ਪਾ ਰਿਹਾ ਜਿਸ ਕਾਰਨ ਹੁਣ ਸਰਕਾਰਾਂ ਦੇ ਵੱਲੋਂ ਵੀ ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਆਪਣਾ ਧਿਆਨ ਰੱਖਿਆ ਜਾਵੇ।ਇਸ ਤੋਂ ਇਲਾਵਾ ਵੈਕਸੀਨਾਂ ਲਗਵਾਉਣ ਦੇ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਜਾਣਕਾਰੀ ਮੁਤਾਬਕ ਹੁਣ ਪੰਜਾਬ ਦੇ ਵਿੱਚ ਵੀ ਇਹ ਪਾਬੰਦੀ ਲਾਗੂ
ਕਰ ਦਿੱਤੀ ਗਈ ਹੈ ਕਿ ਜਿਹੜੇ ਲੋਕਾਂ ਨੇ ਵੈਕਸੀਨ ਨਹੀਂ ਲਈ ਭਾਵ ਵੈਕਸੀਨ ਦੀਆਂ ਦੋਨੋਂ ਦੋਸਤ ਨਹੀਂ ਲਈਆਂ ਉਹ ਬੱਸ ਵਿੱਚ ਸਫ਼ਰ ਨਹੀਂ ਕਰ ਪਾਉਣਗੇ।ਕਿਉਂਕਿ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਬਚੇ ਰਹਿਣ ਅਤੇ ਮਾਹੌਲ ਖਰਾਬ ਨਾ ਹੋਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।