ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਖੇਤੀਬਾੜੀ ਕਰਨ ਦੌਰਾਨ ਕਈ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ ਕਈ ਵਾਰ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਕੀਮਤ ਸਹੀ ਨਹੀਂ ਮਿਲਦੀ ਇਸ ਤੋਂ ਇਲਾਵਾ ਕਈ ਵਾਰ ਅਜਿਹਾ ਹੁੰਦਾ ਹੈ ਕਿ ਉਨ੍ਹਾਂ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਦਾ ਅਤੇ ਕਰਜ਼ਾ ਚੁੱਕਣਾ ਪੈ ਜਾਂਦਾ ਹੈ
ਜਿਸ ਕਾਰਨ ਕਈ ਕਿਸਾਨ ਡਿਪਰੈਸ਼ਨ ਵਿੱਚ ਚਲੇ ਜਾਂਦੇ ਹਨ ਅਤੇ ਗ਼ਲਤ ਕਦਮ ਚੁੱਕ ਬੈਠਦੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਠਿੰਡਾ ਸਾਈਡ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਸੀ ਜਿਸ ਕਾਰਨ ਬਹੁਤ ਸਾਰੇ ਕਿਸਾਨ ਮੁਸੀਬਤਾਂ ਦੇ ਵਿੱਚ ਆਏ ਸੀ ਅਤੇ ਕਿਸਾਨ ਪੰਜਾਬ ਸਰਕਾਰ ਦੇ ਕੋਲੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ
ਸਰਕਾਰ ਦੇ ਵੱਲੋਂ ਵੀ ਲਗਾਤਾਰ ਲਾਰੇ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਅਜਿਹਾ ਕੁਝ ਵੀ ਨਹੀਂ ਹੋ ਰਿਹਾ ਜਿਸ ਕਾਰਨ ਮੁਸੀਬਤਾਂ ਵਧਦੀਅਾਂ ਜਾ ਰਹੀਅਾਂ ਹਨ ਦੂਸਰੇ ਪਾਸੇ ਪੰਜਾਬ ਦੇ ਵਿੱਚ ਵੋਟਾਂ ਵੀ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੀ ਵਧਦੀਆਂ ਹੋਈਆਂ ਹਨ।ਕਿਉਂਕਿ ਜੇਕਰ ਉਹ ਲੋਕਾਂ ਦੀ ਗੱਲਬਾਤ ਨਹੀਂ ਸੁਣਦੇ ਤਾਂ ਉਨ੍ਹਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਇਸੇ ਲਈ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਵਿਚਕਾਰ ਕੁਝ ਮੀਟਿੰਗਾਂ ਹੋ ਰਹੀਆਂ ਹਨ ਜਿਸ ਦੇ ਚਲਦੇ ਕੁਝ ਐਲਾਨ ਵੀ ਕੀਤੇ ਜਾ ਰਹੇ ਹਨ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਵੀ ਮੁੱਖ ਮੰਤਰੀ ਦੀ ਕਿਸਾਨਾਂ ਦੇ ਨਾਲ ਮੀਟਿੰਗ ਹੋਈ ਹੈ ਜਿਸ ਦੇ ਵਿਚ ਇਹ ਗੱਲ ਕਹੀ ਗਈ ਹੈ ਕਿ ਬਾਸਮਤੀ ਫ਼ਸਲ ਜਿਨ੍ਹਾਂ ਲੋਕਾਂ ਦੀਆਂ ਵੀ ਖ਼ਰਾਬ ਹੋੲੀਅਾਂ ਹਨ ੳੁਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ ਸਤਾਰਾਂ ਹਜ਼ਾਰ ਰੁਪਏ
ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਇੱਕ ਵਧੀਆ ਫ਼ੈਸਲਾ ਦੱਸਿਆ ਜਾ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਹ ਸ਼ੱਕ ਵੀ ਹੈ ਕਿ ਮੁੱਖ ਮੰਤਰੀ ਦੇ ਵਲੋਂ ਇਹ ਆਪਣਾ ਵਾਅਦਾ ਪੂਰਾ ਕੀਤਾ ਜਾਵੇਗਾ ਜਾਂ ਨਹੀਂ ਕਿਉਂਕਿ
ਹੁਣ ਤੱਕ ਉਨ੍ਹਾਂ ਦੇ ਵੱਲੋਂ ਕਈ ਵਾਅਦੇ ਕੀਤੇ ਗਏ ਹਨ ਪਰ ਇਨ੍ਹਾਂ ਵਾਅਦਿਆਂ ਨੂੰ ਨਿਭਾਇਆ ਨਹੀਂ ਗਿਆ ਜਿਸ ਕਾਰਨ ਮੁਸੀਬਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪੰਜਾਬ ਦੇ ਲੋਕ ਕਈ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੋਏ ਆਪਣਾ ਜੀਵਨ ਬਸਰ ਕਰ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।