ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕਾਫੀ ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੀਅਾਂ ਖ਼ਰਾਬ ਹੋਈਆਂ ਫ਼ਸਲਾਂ ਦੇ ਉਤੇ ਮੁਆਵਜ਼ਾ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਸੀ ਜਿਸ ਕਾਰਨ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਹੈ ਪਰ ਦੂਸਰੇ ਪਾਸੇ ਪੰਜਾਬ ਦੇ ਵਿੱਚ ਵੋਟਾਂ ਵੀ ਬਿਲਕੁਲ ਨਜ਼ਦੀਕ ਹਨ ਜਿਸ
ਦੇ ਚੱਲਦੇ ਪੰਜਾਬ ਸਰਕਾਰ ਨੂੰ ਲੋਕਾਂ ਦੀ ਗੱਲਬਾਤ ਸੁਣਨੀ ਪੈ ਰਹੀ ਹੈ ਅਤੇ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਐਲਾਨ ਵੀ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਉਣ ਦੀ ਕੋਸ਼ਿਸ਼ ਹੋ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਹੁਣ ਪਿਛਲੇ ਦਿਨੀਂ ਮੁੱਖ ਮੰਤਰੀ
ਚਰਨਜੀਤ ਸਿੰਘ ਚੰਨੀ ਦੇ ਨਾਲ ਕਿਸਾਨ ਆਗੂਆਂ ਦੀ ਇਕ ਮੀਟਿੰਗ ਹੋਈ ਸੀ ਜਿਸ ਦੇ ਵਿਚ ਇਹ ਗੱਲ ਕਹੀ ਗਈ ਹੈ ਕਿ ਬਾਸਮਤੀ ਫ਼ਸਲਾਂ ਦੇ ਉੱਤੇ ਵੀ ਸਤਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਕਿਸਾਨਾਂ ਦੇ ਵਿਚ ਇਸ ਮਾਮਲੇ ਸਬੰਧੀ ਚਰਚਾ ਛਿੜ ਗਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਖੁਸ਼ੀ ਪ੍ਰਗਟ
ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਗੱਲ ਮੰਨੀ ਗਈ ਹੈ ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਦਾ ਇਹ ਮੰਨਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਉਣਗੇ ਤਾਂ ਇਸ ਗੱਲ ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿ ਇਹ ਸੱਚਮੁੱਚ ਹੀ ਹੋਵੇਗਾ ਕਿਉਂਕਿ ਪਹਿਲਾਂ ਹੀ ਮੁੱਖ ਮੰਤਰੀ ਚੰਨੀ ਨੇ ਬਹੁਤ ਸਾਰੇ ਐਲਾਨ ਕੀਤੇ ਹਨ ਪਰ ਕਿਸੇ ਵੀ ਐਲਾਨ ਨੂੰ ਪੂਰਾ
ਨਹੀਂ ਕੀਤਾ ਭਾਵ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਰਾਹਤ ਨਹੀਂ ਪਹੁੰਚਾਈ ਗਈ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਵੀ ਬੋਲਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਚੋਣਾਂ ਨਜ਼ਦੀਕ ਹੋਣ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਕਬਰਾਂ ਸਾਹਮਣੇ ਆਉਂਦੀਆਂ ਹਨ ਇਸ ਦੇ ਨਾਲ ਹੀ ਖੇਤੀਬਾੜੀ ਨੂੰ ਸੁਧਾਰਨ ਦੇ ਲਈ ਵੀ ਕਿਸਾਨਾਂ ਦੇ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਵੱਲੋਂ ਸਾਥ ਨਹੀਂ ਦਿੱਤਾ ਜਾ ਰਿਹਾ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ