ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਿਆ ਵੱਡਾ ਝਟਕਾ

Latest Update

ਅੱਜਕੱਲ੍ਹ ਦੇ ਸਮੇਂ ਵਿਚ ਸਿਆਸਤ ਕਾਫ਼ੀ ਸਾਲ ਗਰਮਾਈ ਵੀ ਦਿਖਾਈ ਦੇ ਰਹੀ ਹੈ ਕਿਉਂਕਿ ਦੇਸ਼ ਦੇ ਪੰਜ ਸੂਬਿਆਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਪੰਜਾਬ ਦੇ ਵਿੱਚ ਵੀ ਸਿਆਸਤ ਬਹੁਤ ਜ਼ਿਆਦਾ ਗਰਮਾਈ ਹੋਈ ਹੈ ਕਿਉਂਕਿ ਵੀਹ ਫਰਵਰੀ ਨੂੰ ਇੱਥੇ ਚੋਣਾਂ ਹੋਣ ਵਾਲੀਆਂ ਹਨ ਉਸ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਕਰਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਆਪਣੀ ਸਰਕਾਰ ਬਣਾ ਸਕਣ ਦੇਖਿਆ ਜਾਵੇ ਤਾਂ ਪੰਜਾਬ ਕਾਂਗਰਸ ਤੋਂ ਅਸਤੀਫ਼ਾ

ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੀ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਰਹੇ ਹਨ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਨਾਲ ਕੀਤਾ ਉਸ ਤੋਂ ਬਾਅਦ ਆਪਣੀ ਇਕ ਨਵੀਂ ਪਾਰਟੀ ਵੀ ਬਣਾਈ ਅਤੇ ਇਸ ਪਾਰਟੀ ਨੂੰ ਹਾਕੀ ਦਾ ਚੋਣ ਨਿਸ਼ਾਨ ਮਿਲਿਆ ਤੇ ਉਨ੍ਹਾਂ ਦੇ ਵੱਲੋਂ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਸੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ

ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਉਮੀਦਵਾਰ ਖੜ੍ਹੇ ਕੀਤੇ ਗਏ ਹਨ ਉਨ੍ਹਾਂ ਦੇ ਵਿੱਚੋਂ ਛੇ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਹਾਕੀ ਚੋਣ ਨਿਸ਼ਾਨ ਦੇ ਨਾਲ ਚੋਣ ਨਹੀਂ ਲੜਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਮਲ ਦੇ ਫੁੱਲ ਦੇ ਚੋਣ ਨਿਸ਼ਾਨ ਦੇ ਨਾਲ ਚੋਣ ਲੜਨਾ ਚਾਹੁੰਦੇ ਹਨ ਦੇਖਿਆ ਜਾਵੇ ਤਾਂ ਭਾਜਪਾ ਦੇ ਨਾਲ ਗੱਠਜੋੜ ਤੋਂ ਬਾਅਦ ਕੈਪਟਨ

ਅਮਰਿੰਦਰ ਸਿੰਘ ਦੇ ਜੋ ਉਮੀਦਵਾਰ ਹਨ ਉਨ੍ਹਾਂ ਦੀ ਨੀਅਤ ਵੀ ਬਦਲਦੀ ਹੋਈ ਦਿਖਾਈ ਦੇ ਰਹੀ ਹੈ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਇਕ ਵੱਡੀ ਪਾਰਟੀ ਹੈ ਅਤੇ ਇਸ ਪਾਰਟੀ ਦੇ ਨਾਲ ਮਿਲ ਕੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਚੱਲਣਾ ਚਾਹੀਦਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *