ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ ਇਸ ਦੇ ਚਲਦੇ ਹੀ ਪੰਜਾਬ ਦੇ ਨਾਲ ਨਾਲ ਹੋਰ ਵੀ ਚਾਰ ਸੂਬਿਆਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਭਾਵ ਦੇਸ਼ ਭਰ ਦੇ ਕੁੱਲ ਪੰਜ ਸੂਬਿਆਂ ਦੇ ਵਿੱਚ ਚੋਣਾਂ ਹੋਣੀਆਂ ਹਨ ਜਿਸ ਕਾਰਨ ਚਾਰੇ ਪਾਸੇ ਸਿਆਸਤ ਹੋ ਰਹੀ ਹੈ ਅਤੇ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਲੋਕ ਬਦਲਾਅ ਚਾਹੁੰਦੇ ਹਨ ਕਿਉਂਕਿ ਪਹਿਲਾਂ ਹੀ
ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੇਕਰ ਬਦਲਾਅ ਨਹੀਂ ਹੋਵੇਗਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਲੋਕਾਂ ਨੂੰ ਹੋਰ ਵੀ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਚੱਲਦੇ ਸਾਰੀਆਂ ਸਿਆਸੀ ਪਾਰਟੀਆਂ ਵੀ ਕਾਫ਼ੀ ਜ਼ਿਆਦਾ ਕੋਸ਼ਿਸ਼ ਕਰ ਰਹੀਆਂ ਹਨ ਕਿ ਲੋਕਾਂ ਨੂੰ ਆਪਣੇ ਵੱਲ ਕਰਨਾ ਅਤੇ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਲੈ ਕੇ ਆਪਣੀ ਸਰਕਾਰ ਬਣਾਉਣ ਚ ਇੱਥੇ ਭਾਜਪਾ ਦੇ ਵੱਲੋਂ ਵੀ ਵੱਖੋ ਵੱਖਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਪੰਜਾਬ ਦੇ ਵਿੱਚ ਜਿੱਤ ਪ੍ਰਾਪਤ ਕਰ ਲੈਣ ਦੇਖਿਆ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕੀਤਾ ਗਿਆ ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਵੀ ਗੱਠਜੋੜ ਕਰ ਲਿਆ ਗਿਆ ਜਿਸ ਕਾਰਨ
ਉਨ੍ਹਾਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕੁਝ ਐਲਾਨ ਵੀ ਕੀਤੇ ਜਾ ਰਹੇ ਹਨ ਕਿ ਜੇਕਰ ਪੰਜਾਬ ਦੇ ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਸੁਧਾਰਿਆ ਜਾਵੇਗਾ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਨਵੀਂ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਬੱਚਿਆਂ ਦਾ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਿੱਖਿਆ ਦੇ ਬਹੁਤ ਬੁਰੇ ਹਾਲ ਹੋ ਚੁੱਕੇ ਹਨ ਕਾਫੀ ਲੰਬੇ ਸਮੇਂ ਤੋਂ ਸਕੂਲ ਬੰਦ ਹਨ ਇਸ ਦੇ ਨਾਲ
ਹੀ ਜਿਸ ਤਰੀਕੇ ਦੀਆਂ ਨੀਤੀਆਂ ਸਿੱਖਿਆ ਵਿਭਾਗ ਦੇ ਵੱਲੋਂ ਅਪਣਾਈਆਂ ਜਾ ਰਹੀਆਂ ਹਨ ਉਹ ਬੱਚਿਆਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕਰ ਰਹੀਅਾਂ ਹਨ ਭਾਵ ਉਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਹੈ ਇਸ ਕਾਰਨ ਬੱਚਿਆਂ ਦੇ ਮਾਂ ਬਾਪ ਦੇ ਵੱਲੋਂ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੇ ਸਕੂਲ ਖੋਲ੍ਹੇ ਜਾਣ ਪਰ ਫਿਰ ਵੀ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾ ਰਿਹਾ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਬੱਚਿਆਂ ਨੂੰ ਬਹੁਤ ਹੀ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।