ਹਰਿਆਣਾ ਦੇ ਭਿਵਾਨੀ ਦੀ ਬਜਰੰਗਬਲੀ ਕਲੋਨੀ ਵਿੱਚ ਅੱਜ ਦੋ ਬਾਈਕ ਸਵਾਰ ਬ ਦਮਾਸ਼ਾਂ ਨੇ ਦਿਨ-ਦਿਹਾੜੇ ਇੱਕ ਕੰਪਨੀ ਦੇ ਮੈਨੇਜਰ ਤੋਂ 2.10 ਲੱਖ ਰੁਪਏ ਲੁੱਟ ਲਏ। ਮੈਨੇਜਰ ਤੇ ਬ ਦਮਾਸ਼ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਬਦ ਮਾਸ਼ ਪੈਸੇ ਲੈ ਕੇ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਕੰਪਨੀ ਦੇ ਮੈਨੇਜਰ ਨੇ ਡਾਇਲ 112 ਤੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਸ ਮੌਕੇ ਤੇ ਪਹੁੰਚ ਗਈ।
ਪੁਲਸ ਟੀਮ ਵੱਲੋਂ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਨਿਰਮਲ ਐਸੋਸੀਏਟਸ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮੈਨੇਜਰ ਪ੍ਰਸ਼ਾਂਤ ਨੇ ਦੱਸਿਆ ਕਿ ਉਹ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਇਸ ਦੌਰਾਨ ਬਾਈਕ ਤੇ ਦੋ ਲੜਕੇ ਆਏ। ਇਕ ਲੜਕੇ ਨੇ ਉਸ ਦੀਆਂ ਅੱਖਾਂ ਵਿਚ ਮਿੱਟੀ ਪਾ ਦਿੱਤੀ ਅਤੇ ਦੂਜੇ ਤੋਂ ਪੈਸਿਆਂ ਦਾ ਬੈਗ ਖੋਹਣਾ ਸ਼ੁਰੂ ਕਰ ਦਿੱਤਾ। ਪ੍ਰਸ਼ਾਂਤ ਨੇ ਦੱਸਿਆ ਕਿ ਜਦੋਂ ਉਸ ਨੇ ਬੈਗ ਨਹੀਂ ਛੱਡਿਆ ਤਾਂ ਇਕ ਲੜਕੇ ਨੇ ਬੰਦੂਕ ਕੱਢ ਕੇ ਕਿਹਾ
ਕਿ ਉਹ ਗੋਲੀ ਮਾਰ ਦੇਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਬੈਗ ਖੋਹ ਲਿਆ। ਬੈਗ ਵਿਚ 2,10,000 ਰੁਪਏ ਸਨ।ਮਾਮਲੇ ਦੀ ਸੂਚਨਾ ਮਿਲਦੇ ਹੀ ਭਿਵਾਨੀ ਇੰਡਸਟ੍ਰੀਅਲ ਥਾਣਾ ਇੰਚਾਰਜ ਵਿਸ਼ਵਾਸ ਆਪਣੀ ਟੀਮ ਨਾਲ ਮੌਕੇ ਤੇ ਪਹੁੰਚੇ। ਥਾਣਾ ਇੰਚਾਰਜ ਵਿਸ਼ਵਾਸ ਨੇ ਦੱਸਿਆ ਕਿ ਗੰਨ ਪੁਆਇੰਟ ‘ਤੇ ਪੈਸੇ ਖੋਹਣ ਦੀ ਘਟਨਾ ਕੰਟਰੋਲ ਰੂਮ ਤੋਂ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।
ਉਨ੍ਹਾਂ ਦੱਸਿਆ ਕਿ ਬਾਈਕ ਸਵਾਰ ਦੋ ਬ ਦਮਾਸ਼ ਆਏ ਅਤੇ ਗੰਨ ਪੁਆਇੰਟ ‘ਤੇ ਕੰਪਨੀ ਦੇ ਮੈਨੇਜਰ ਪ੍ਰਸ਼ਾਂਤ ਤੋਂ ਕਰੀਬ ਦੋ ਲੱਖ ਦਸ ਹਜ਼ਾਰ ਰੁਪਏ ਖੋਹ ਲਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਵੀਡੀਓ ਵਿੱਚ, ਉਹ ਪੈਸੇ ਖੋਹਦਾ ਹੋਇਆ ਦਿਖਾਈ ਦੇ ਰਿਹਾ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿ ਫ਼ਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ