ਬਠਿੰਡਾ ਦੇ ਇੱਕ ਸਰਕਾਰੀ ਸਕੂਲ ’ਚੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ ਹਨ। ਜਿਸਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ।ਦਅਰਸਲ ਮਾਮਲਾ ਬਠਿੰਡਾ ਦੇ ਪਰਸ ਰਾਮ ਨਗਰ ਸਰਕਾਰੀ ਸਕੂਲ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਿੱਥੇ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ।
ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਡੀਈਓ ਨੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਸ਼ਹੀਦ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਪੰਜ ਕੱਕਾਰਾਂ ਦਾ ਹਿੱਸਾ ’ਕੜਾ’ ਉਤਰਵਾਏ ਜਾਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ।
ਪੰਥਕ ਮਾਮਲਿਆਂ ਵਿਚ ਦਖਲ ਦੇ ਕੇ ਖੁਸ਼ੀ ਮਨਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਜੀ, ਘੱਟੋ ਘੱਟ ਗੁਰੂਆਂ ਪੀਰਾਂ ਦੀ ਧਰਤੀ ’ਤੇ ਤਾਂ ਅਜਿਹਾ ਨਿਰਾਦਰ ਹੋਣ ਤੋਂ ਰੋਕੋ, ਹੋਰ ਤੁਹਾਡੇ ਤੋਂ ਉਮੀਦ ਕੀ ਕਰੀਏ। ਖੈਰ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ। ਅਧਿਆਪਕਾਂ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕੜੇ ਨੂੰ ਲੁਹਾਏ ਜਾਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ’ਚ ਰੋਸ ਪਾਇਆ ਜਾ ਰਿਹਾ ਹੈ। ਨਾਲ ਹੀ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਮਾਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ