ਹਵਲਦਾਰ ਕਤਲ ਮਾਮਲੇ ‘ਚ ਚਾਰ ਦੋਸ਼ੀ ਕਾਬੂ

Latest Update

ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਕੇਸ ਦੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਪੁਲਿਸ ਨੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਬਰਨਾਲਾ ਪੁਲਿਸ ਸਵੇਰੇ 11:00 ਵਜੇ ਪ੍ਰੈਸ ਕਾਨਫਰੰਸ ਕਰੇਗੀ।

ਦੱਸ ਦੇਈਏ ਕਿ ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਥਾਣਾ ਸਿਟੀ 1 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰੈਸਟੋਰੈਂਟ ‘ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬਿਠਾਉਣਾ ਚਾਹਿਆ ਤਾਂ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ। ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁਝ ਕਬੱਡੀ ਖਿਡਾਰੀ 25 ਏਕੜ ਵਿਚ ਬਣੇ ਰੈਸਟੋਰੈਂਟ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ। ਰੈਸਟੋਰੈਂਟ ਦੇ ਬਿਲ ਨੂੰ ਲੈ ਕੇ ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਉਸ ਦੇ ਸਾਥੀ ਨੇ ਮੂਲਾਜਾਨ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *