2 ਕਿਲੋ ਸੋਨਾ ਬਰਾਮਦ, ਦੀਵਾਲੀ ਤੋਂ ਪਹਿਲਾਂ ਰੇਲਵੇ ਪੁਲਿਸ ਨੇ 2 ਜਣਿਆਂ ਨੂੰ ਕੀਤਾ ਗ੍ਰਿਫਤਾਰ

Latest Update

ਸ਼ਨੀਵਾਰ ਨੂੰ ਜੀਆਰਪੀ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਹੇਠਾਂ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ। ਜਦੋਂ ਨੌਜਵਾਨਾਂ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੋਨਾ ਬਰਾਮਦ ਹੋਇਆ।

ਨੌਜਵਾਨਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ ਅਨੁਸਾਰ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ।ਸੂਤਰਾਂ ਅਨੁਸਾਰ ਇਹ ਸੋਨਾ ਸਰਾਫਾ ਬਾਜ਼ਾਰ ਵਿੱਚ ਕਿਸੇ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਜਿਨ੍ਹਾਂ ਨੂੰ ਸੋਨਾ ਡਿਲੀਵਰ ਕੀਤੀ ਜਾਣਾ

ਸੀ। ਫਿਲਹਾਲ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਐਕਸਾਈਜ਼ ਦਾ ਹੋਣ ਕਾਰਨ ਆਬਕਾਰੀ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। ਦੂਜੇ ਪਾਸੇ ਆਬਕਾਰੀ ਅਧਿਕਾਰੀਆਂ ਮੁਤਾਬਕ ਉਹ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਹ ਪਤਾ ਲਗਾਇਆ ਜਾਵੇਗਾ ਕਿ ਤਸਕਰ ਇਲਾਹਾਬਾਦ ਤੋਂ ਇਹ ਸੋਨਾ ਕਿਸ ਤੋਂ ਲੈ ਕੇ ਆਏ ਹਨ। ਦੋਵਾਂ ਦੇ ਮੋਬਾਈਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *