1240 ਮੰਡੀਆਂ ਬੰਦ ਕਰਨ ਕਰਕੇ ਸਰਕਾਰ ਤੇ ਭੜ੍ਹਕ ਗਏ ਕਿਸਾਨ, ਵੱਡੇ ਕਿਸਾਨ ਦੇ ਪੁੱਤ ਨੂੰ ਕਿਸਾਨਾਂ ਦਾ ਕੋਈ ਦੁੱਖ ਨਹੀਂ

Latest Update

ਪੰਜਾਬ ਸਰਕਾਰ ਨੇ ਸੂਬੇ ਦੀਆਂ 1240 ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਕਰਨ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਬੰਦ ਕਰਨ ਲਈ ਬਕਾਇਦਾ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਇਸ ਤਹਿਤ 10 ਨਵੰਬਰ ਨੂੰ 730 ਅਤੇ 510 ਦਾਣਾ ਮੰਡੀਆਂ ਅਤੇ ਖਰੀਦ ਕੇਂਦਰਾਂ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਹੁਣ ਇਨ੍ਹਾਂ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਨਹੀਂ ਹੋ ਸਕੇਗੀ, ਸਗੋਂ ਹੁਣ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਸ਼ਹਿਰਾਂ ਦੀਆਂ ਮੁੱਖ ਦਾਣਾ ਮੰਡੀਆਂ ਵੱਲ ਰੁਖ ਕਰਨਾ ਪਵੇਗਾ।

ਦੂਜੇ ਪਾਸੇ ਇਸ ਵਾਰ ਝੋਨੇ ਦੀ ਕਟਾਈ ਲੇਟ ਸ਼ੁਰੂ ਹੋਣ ਕਾਰਨ ਕਈ ਖੇਤਰਾਂ ਵਿਚ ਅਜੇ ਖੇਤਾਂ ਵਿਚ ਝੋਨੇ ਦੀ ਫ਼ਸਲ ਖੜ੍ਹੀ ਹੈ। ਮਾਲਵੇ ਦੇ ਕਈ ਖੇਤਰਾਂ ਵਿਚ ਝੋਨੇ ਦੀ ਪਛੇਤੀ ਫਸਲ ਦੀ ਕਟਾਈ ਹੋ ਰਹੀ ਹੈ। ਦਾਣਾ ਮੰਡੀਆਂ ਬੰਦ ਹੋਣ ਕਾਰਨ ਹੁਣ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣਾ ਪਵੇਗਾ। ਉਨ੍ਹਾਂ ਨੂੰ ਸਸਤੇ ਭਾਅ ’ਤੇ ਆਪਣੀ ਫ਼ਸਲ ਵੇਚਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ। ਸੂਬੇ ਅੰਦਰ ਸਰਕਾਰੀ ਖਰੀਦ ਬੰਦ ਹੋਣ ਕਾਰਨ ਪ੍ਰਾਈਵੇਟ ਵਪਾਰੀ ਮਨਮਰਜ਼ੀ ਦੇ ਭਾਅ ਨਾਲ ਕਿਸਾਨਾਂ ਤੋਂ ਝੋਨੇ ਦੀ ਖਰੀਦ ਕਰਨਗੇ।

ਕਿਸਾਨ ਤੇ ਆੜ੍ਹਤੀਏ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਪਹਿਲਾਂ ਹੀ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਖਰੀਦ ਬੰਦ ਕਰਨੀ ਸੀ ਤਾਂ ਉਨ੍ਹਾਂ ਨੂੰ ਪਹਿਲਾਂ ਸੂਚਨਾ ਦੇਣੀ ਚਾਹੀਦੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਕਰੀਬ ਦਸ ਦਿਨ ਹੋਰ ਦਾਣਾ ਮੰਡੀਆਂ ਚਾਲੂ ਰੱਖੀਆਂ ਜਾਣੀਆਂ ਸਨ। ਜਿਹੜੇ ਕਿਸਾਨ ਕਿਸੇ ਕਾਰਨ ਝੋਨੇ ਦੀ ਫਸਲ ਨਹੀਂ ਵੇਚ ਸਕੇ, ਉਹ ਆਪਣੀ ਫਸਲ ਵੇਚ ਲੈਂਦੇ।

ਸਰਕਾਰ ਸੂਬੇ ਅੰਦਰ ਫਸਲ ਦੀ ਖਰੀਦ ਬੰਦ ਕਰ ਕੇ ਕਿਸਾਨ ਵਿਰੋਧੀ ਫੈਸਲਾ ਕੀਤਾ ਹੈ। ਮਾਲਵਾ ਖੇਤਰ ਅੰਦਰ ਕਈ ਕਿਸਾਨਾਂ ਨੇ ਅਜੇ ਤਕ ਆਪਣੀ ਝੋਨੇ ਦੀ ਫਸਲ ਦੀ ਵਾਢੀ ਨਹੀਂ ਕੀਤੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਦਾ ਕਹਿਣਾ ਸੀ ਕਿ ਮਾਲਵਾ ਖੇਤਰ ਅੰਦਰ ਸੈਂਕੜੇ ਏਕੜ ਰਕਬੇ ਵਿੱਚੋਂ ਅਜੇ ਝੋਨੇ ਦੀ ਕਟਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਏਸੀ ਕਮਰਿਆਂ ਵਿਚ ਬੈਠ ਕੇ ਹੁਕਮ ਪਾਸ ਨਹੀਂ ਕਰਨੇ ਚਾਹੀਦੇ ਸਗੋਂ ਜ਼ਮੀਨੀ ਪੱਧਰ ’ਤੇ ਆ ਕੇ ਸਥਿਤੀ ਦੇਖਣੀ ਚਾਹੀਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ= ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *