ਨਿਹੰਗ ਸਿੰਘਾਂ ਵੱਲੋਂ ਘੋੜਿਆਂ ਤੇ ਦਿਖਾਏ ਖਤਰਨਾਕ ਕਰਤੱਬ ਦੀਵਾਲੀ ਤੋਂ ਬਾਅਦ ਮੁਹੱਲਾ ਖੇਡਿਆ

Latest Update

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ ਛਾਇਆ ਹੇਠ ਰਵਾਇਤੀ ਮਹੱਲਾ ਸਜਾਇਆ ਗਿਆ।  ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਅਰਦਾਸ ਉਪਰੰਤ ਮਹੱਲਾ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਇਸ ਤੋਂ ਪਹਿਲਾਂ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਮੁਤਾਬਕ ਗੁਰਦੁਆਰਾ ਮੱਲ ਅਖਾੜਾ ਵਿਖੇ

ਆਖੰਡ ਪਾਠਾਂ ਦੇ ਭੋਗ ਪਾਏ ਗਏ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਅਤੇ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ।ਬੁੱਢਾ ਦਲ ਦੇ ਹੈੱਡ ਗ੍ਰੰਥੀ ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁਲਹਾਰਾਂ ਨਾਲ ਸਿੰਗਾਰਿਆਂ ਗਿਆ ਸੀ। ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ

ਸਮੇਤ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਰਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਅਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ

ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਗੁਰਦੁਆਰਾ ਸ਼ਹੀਦਗੰਜ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਜਿਥੇ ਘੋੜਿਆਂ ਦੀ ਦੌੜ ਤੇ ਨਿਹੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਢੋਲ-ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *