ਅਵਾਰਾ ਕੁੱਤਿਆਂ ਦੇ ਵੱਢਣ ‘ਤੇ ਪੀੜਤ ਨੂੰ ਮਿਲੇਗਾ ਮੁਆਵਜ਼ਾ, ਘੱਟੋ-ਘੱਟ 10 ਹਜ਼ਾਰ ਰੁਪਏ ਦਾ ਦਿੱਤਾ ਜਾਵੇਗਾ

Latest Update

ਜੇਕਰ ਅਵਾਰਾ ਕੁੱਤਾ ਕਿਸੇ ਸ਼ਖ਼ਸ ਨੂੰ ਵੱਢਦਾ ਹੈ ਤਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ।” ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਹਨ। ਅਦਾਲਤ ਨੇ ਇਹ ਆਦੇਸ਼ 193 ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਜਾਰੀ ਕੀਤਾ ਹੈ।ਜਸਟਿਸ ਵਿਨੋਦ ਐੱਸ ਭਾਰਦਵਾਜ ਦੀ ਬੈਂਚ ਨੇ ਆਦੇਸ਼ ਸੁਣਾਉਂਦਿਆਂ ਮੁਆਵਜ਼ੇ ਨੂੰ ਸਰਕਾਰਾਂ ਦੀ ‘ਪਹਿਲੀ ਜ਼ਿੰਮੇਵਾਰੀ’ ਵੀ ਦੱਸਿਆ ਹੈ।

 

ਇਸ ਵਿੱਚ ਅਦਾਲਤ ਨੇ ਕਿਹਾ ਹੈ ਕਿ ਕੁੱਤੇ ਦੇ ਵੱਢਣ ‘ਤੇ ਸੂਬਾ ਸਰਕਾਰਾਂ ਵੱਲੋਂ ਇਸ ਲਈ ਘੱਟੋ-ਘੱਟ 10 ਹਜ਼ਾਰ ਰੁਪਏ ਪ੍ਰਤੀ ਦੰਦ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਜੇਕਰ ਕੋਈ ਕੁੱਤਾ ਕਿਸੇ ਵਿਅਕਤੀ ਦਾ ਮਾਸ ਨੋਚ ਲੈਂਦਾ ਹੈ ਤਾਂ ਹਰੇਕ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਹਰਿਆਣਾ ਤੇ ਪੰਜਾਬ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ਵਿੱਚ ਮੁਆਵਜ਼ਾ ਨਿਰਧਾਰਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਗਏ ਹਨ

ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਜਾਣਗੀਆਂ। ਦਰਖ਼ਾਸਤਾਂ ਮਿਲਣ ਤੋਂ ਬਾਅਦ ਇਨ੍ਹਾਂ ਕਮੇਟੀਆਂ ਨੂੰ ਚਾਰ ਮਹੀਨਿਆਂ ਦੇ ਅੰਦਰ ਪੜਤਾਲ ਕਰਕੇ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਹੋਵੇਗੀ।ਇਸ ਤੋਂ ਇਲਾਵਾ ਹਾਈਕੋਰਟ ਨੇ ਵੀ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਡੀਡੀਆਰ (ਡੇਲੀ ਡਾਅਰੀ ਰਿਪੋਰਟ) ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਕਿਹਾ, “ਜਾਨਵਰਾਂ (ਅਵਾਰਾ, ਪਾਲਤੂ ਅਤੇ ਛੱਡੇ ਹੋਏ) ਕਾਰਨ ਹੋਣ ਵਾਲੇ ਹਾਦਸਿਆਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਥਾਣੇ ਦੇ ਐੱਸਐੱਚਓ ਨੂੰ ਬਿਨਾਂ ਕਿਸੇ ਦੇਰੀ ਦੇ ਡੇਲੀ ਡਾਇਰੀ ਰਿਪੋਰਟ ਵੀ ਦਰਜ ਕਰਨੀ ਪਵੇਗੀ।”ਇਸ ਤੋਂ ਬਾਅਦ ਪੁਲਿਸ ਅਧਿਕਾਰੀ ਕੇਸਾਂ ਸਬੰਧੀ ਕੀਤੇ ਗਏ ਦਾਅਵਿਆਂ ਦੀ ਪੜਤਾਲ ਕਰਨਗੇ ਅਤੇ ਗਵਾਹਾਂ ਦੇ ਬਿਆਨ ਵੀ ਦਰਜ ਕਰਨਗੇ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦੀ ਰਿਪੋਰਟ ਤਿਆਰ ਕਰਕੇ ਦਾਅਵੇਦਾਰ ਨੂੰ ਕਾਪੀ ਸੌਂਪੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *