ਲੁਧਿਆਣਾ ਵਿੱਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦਾ ਪੁੱਤ ਅਗਵਾ, ਪਹਿਲਾਂ ਮੰਗੀ ਫਿਰੌਤੀ, ਫਿਰ ਮਾਰੀ ਪੱਟ ਵਿੱਚ ਗੋਲੀ

Latest Update

ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਪ੍ਰੇਮ ਸਾਗਰ ਜੈਨ ਦੇ ਭਤੀਜੇ ਅਤੇ ਭੋਲਾ ਜੈਨ ਦੇ ਬੇਟੇ ਸੰਭਵ ਜੈਨ ਨੂੰ ਨੂਰਵਾਲਾ ਰੋਡ ਸਥਿਤ ਫੈਕਟਰੀ ਦੇ ਬਾਹਰੋਂ ਅਗਵਾ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਜਦੋਂ ਉਹ ਆਪਣੀ ਗੱਡੀ ਰਾਹੀਂ ਜਾ ਰਿਹਾ ਸੀ ਤਾਂ ਇਕ ਵਿਅਕਤੀ ਜਾਣ-ਬੁੱਝ ਕੇ ਉਸ ਦੀ ਗੱਡੀ ਨਾਲ ਟਕਰਾ ਗਿਆ। ਜਦੋਂ ਉਸ ਨੇ ਗੱਡੀ ਰੋਕੀ ਤਾਂ 4 ਹੋਰ ਲੋਕ ਜ਼ਬਰਨ ਉਸ ਨੂੰ ਗੱਡੀ ‘ਚ ਬਿਠਾ ਕੇ ਆਪਣੇ ਨਾਲ ਲੈ ਗਏ। ਸੰਭਵ ਜੈਨ ਨੇ ਜਦੋਂ ਵਿਰੋਧ ਕੀਤਾ ਤਾਂ ਅਗਵਾਕਾਰਾਂ ਨੇ ਉਸ ਦੇ ਪੱਟ ‘ਚ ਗੋਲੀ ਮਾਰ ਦਿੱਤੀ।

ਫਿਰ ਉਸ ਦੀ ਗੱਲ ਉਸ ਦੀ ਪਤਨੀ ਸੋਮਿਆ ਜੈਨ ਨਾਲ ਕਰਵਾਈ। ਅਗਵਾਕਾਰਾਂ ਨੇ ਉਸ ਦੀ ਪਤਨੀ ਨੂੰ ਸਾਰੇ ਗਹਿਣੇ ਅਤੇ ਕੈਸ਼ ਲੈ ਕੇ ਜਗਰਾਓਂ ਪੁਲ ਨੇੜੇ ਆਉਣ ਲਈ ਕਿਹਾ। ਇਸ ਤੋਂ ਬਾਅਦ ਇਸ ਸਾਰੇ ਮਾਮਲੇ ਦੀ ਜਾਣਕਾਰੀ ਮਹਿਲਾ ਆਈ. ਪੀ. ਐੱਸ. ਅਧਿਕਾਰੀ ਨੂੰ ਦਿੱਤੀ ਗਈ। ਪੁਲਸ ਨੇ ਸੰਭਵ ਜੈਨ ਦੀ ਪਤਨੀ ਨਾਲ ਮਿਲ ਕੇ ਅਗਵਾਕਾਰਾਂ ‘ਤੇ ਟਰੈਪ ਲਾਇਆ। ਅਗਵਾਕਾਰ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਬੁਲਾਉਂਦੇ ਰਹੇ। ਉਨ੍ਹਾਂ ਨੂੰ ਸ਼ੱਕ ਹੋ ਗਿਆ ਕਿ ਪੁਲਸ ਨੇ ਆਪਣਾ ਜਾਲ ਵਿਛਾਇਆ ਹੋਇਆ ਹੈ।

ਇਸ ਤੋਂ ਬਾਅਦ ਦੋਸ਼ੀਆਂ ਨੇ ਸੰਭਵ ਜੈਨ ਨੂੰ ਜਗਰਾਓਂ ਪੁਲ ਦੇ ਨੇੜੇ ਜ਼ਖਮੀ ਹਾਲਤ ‘ਚ ਸੁੱਟ ਦਿੱਤਾ ਅਤੇ ਗੱਡੀ ਲੈ ਕੇ ਫ਼ਰਾਰ ਹੋ ਗਏ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੋਸ਼ੀਆਂ ਨੂੰ ਫੜ੍ਹਨ ਲਈ ਵੱਖ-ਵੱਖ ਟੀਮਾਂ ਨਿਰਧਾਰਿਤ ਕੀਤੀਆਂ ਹਨ, ਜੋ ਕਿ ਦੋਸ਼ੀਆਂ ਦੀ ਭਾਲ ‘ਚ ਲੱਗ ਗਈਆਂ ਹਨ। ਸੰਭਵ ਜੈਨ ਦਾ ਇਲਾਜ ਡੀ. ਐੱਮ. ਸੀ. ਹਸਪਤਾਲ ‘ਚ ਚੱਲ ਰਿਹਾ ਹੈ। ਉਸ ਦੇ ਪੱਟ ‘ਚੋਂ ਗੋਲੀ ਕੱਢਣ ਲਈ ਡਾਕਟਰਾਂ ਵਲੋਂ ਉਸ ਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *