ਪਰਿਵਾਰ ਨਾਲ ਗਿਆ ਸੀ ਗੁਰੂਘਰ ਅੱਗੋਂ ਗੁੰਡਿਆਂ ਨੇਂ ਕਰ ਦਿੱਤਾ ਜਾਨ ਲੇਵਾ ਹਮਲਾ

Latest Update

 ਖੰਨਾ ਦੇ ਦੋਰਾਹਾ ਸ਼ਹਿਰ ਦੇ ਪਿੰਡ ਕੱਦੋਂ ‘ਚ ਦੋ ਨੌਜਵਾਨਾਂ ‘ਤੇ ਤਲਵਾਰਾਂ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਦੋ ਨੌਜਵਾਨਾਂ ‘ਤੇ ਉਸ ਸਮੇਂ ਸ਼ਰੇਆਮ ਹਮਲਾ ਕੀਤਾ ਗਿਆ, ਜਦੋਂ ਉਹ ਆਪਣੇ ਪਰਿਵਾਰ ਨਾਲ ਕਾਰ ‘ਚ ਗੁਰਦੁਾਰਾ ਸਾਹਿਬ ਮੱਥਾ ਟੇਕਣ ਆਏ ਸਨ। ਉਸ ਵੇਲੇ ਗੁਰਦੁਆਰਾ ਸਾਹਿਬ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਕਿਰਨਪ੍ਰੀਤ ਸਿੰਘ ਨੂੰ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ,

ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕਿਰਨਪ੍ਰੀਤ ਸਿੰਘ ਆਪਣੇ ਪਰਿਵਾਰ ਨਾਲ ਕਾਰ ‘ਚ ਕੱਦੋਂ ਵਿਖੇ ਮੱਥਾ ਟੇਕਣ ਆਇਆ ਸੀ। ਜਗਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਸੀ। ਜਿਵੇਂ ਹੀ ਉਨ੍ਹਾਂ ਨੇ ਕੱਦੋਂ ਸਥਿਤ ਧਾਰਮਿਕ ਸਥਾਨ ਦੇ ਬਾਹਰ ਕਾਰ ਖੜ੍ਹੀ ਕੀਤੀ ਤਾਂ ਉਵੇਂ ਹੀ ਦਰਜਨ ਦੇ ਕਰੀਬ ਹਮਲਾਵਰ ਆ ਗਏ, ਜਿਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੇਸਬਾਲ ਦੇ ਡੰਡੇ ਸੀ। ਉਨ੍ਹਾਂ ਨੇ ਕਿਰਨਪ੍ਰੀਤ ਅਤੇ

ਜਗਦੀਪ ਸਿੰਘ ‘ਤੇ ਹਮਲਾ ਕਰ ਦਿੱਤਾ।ਕਿਰਨਪ੍ਰੀਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ। ਕਿਰਨਪ੍ਰੀਤ ਨੂੰ ਲਹੂ-ਲੁਹਾਨ ਕਰ ਦਿੱਤਾ। ਇਸ ਦੌਰਾਨ ਤਲਵਾਰਾਂ ਨਾਲ ਕਾਰ ਭੰਨ ਦਿੱਤੀ ਗਈ। ਇਸ ਉਪਰੰਤ ਕਿਰਨਪ੍ਰੀਤ ਸਿੰਘ ਨੂੰ ਪਹਿਲਾਂ ਦੋਰਾਹਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *