ਬਟਾਲਾ ‘ਚ ਬੇਅਦਬੀ, ਤਨਾਅਪੂਰਨ ਹੋਇਆ ਮਾਹੌਲ ! 12 ਸਾਲਾਂ ਨਾਬਾਲਗ ਬੱਚੇ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ,

Latest Update

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ‘ਚ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਅਤਿ ਦੁਖਦਾਈ ਖਬਰ ਸਾਹਮਣੇ ਆਈ ਹੈ। ਸੋਮਵਾਰ ਸਵੇਰੇ ਕਰੀਬ ਸਾਢੇ 8 ਵਜੇ ਇਕ 12-13 ਸਾਲਾ ਬੱਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਸਿੱਖ ਸੰਗਤ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।

ਬੇਅਦਬੀ ਕਰਨ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਰਿਕਾਰਡ ਹੋ ਗਈ। ਪਿੰਡ ਸਦਾਰੰਗ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ 12-3 ਸਾਲਾਂ ਦੇ ਬੱਚੇ ਵੱਲੋਂ ਬੇਅਦਬੀ ਕਰਨ ਦੇ ਮਾਮਲੇ ਨਾਲ ਸਿੰਘ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ। ਮੁਲਜ਼ਮ ਬੱਚੇ ਨੇ ਪਹਿਲਾਂ ਪ੍ਰਸ਼ਾਦ ਦੀ ਬੇਅਦਬੀ ਕੀਤੀ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਅੰਗ ਪਾੜ ਕੇ ਤੇਜੀ ਨਾਲ

ਗੁਰਦੁਆਰਾ ਸਾਹਿਬ ਤੋਂ ਬਾਹਰ ਚਲਾ ਗਿਆ। ਘਟਨਾ ਦਾ ਪਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਲੱਗਾ ਜਦੋਂ ਉਨ੍ਹਾਂ ਰੁਮਾਲਾ ਸਾਹਿਬ ਨਾਲ ਛੇੜਛਾੜ ਹੋਈ ਵੇਖੀ। ਗ੍ਰੰਥੀ ਸੁਖਵਿੰਦਰ ਸਿੰਘ ਨੇ ਤੁਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ ,ਜਿਨਾਂ ਨੇ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਖਬਰ ਫੈਲਦਿਆਂ ਸਤਿਕਾਰ ਕਮੇਟੀ ਅਤੇ ਹੋਰ ਪੰਥਕ ਆਗੂ ਮੌਕੇ ਤੇ ਪਹੁੰਚ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *