Jalandhar ‘ਚ ਵੱਡੀ ਵਾਰਦਾਤ ! NRI ਨੂੰ ਚੌਥੀ ਮੰਜ਼ਿਲ ਤੋਂ ਧੱਕਾ ਦੇ ਕੀਤੀ ਹੱਤਿਆ , ਜਾਣੋ ਪੂਰਾ ਮਾਮਲਾ

Latest Update

ਜਲੰਧਰ ਦੇ ਪਠਾਨਕੋਟ-ਬਾਈਪਾਸ ਚੌਂਕ ਕੋਲ ਸਥਿਤ ਫਲੈਟ ਵਿੱਚ ਐਤਵਾਰ ਰਾਤ ਨੂੰ ਕੁਝ ਨੌਜਵਾਨਾਂ ਨੇ ਯੂ. ਕੇ. ਤੋਂ ਆਏ ਇਕ ਐੱਨ. ਆਰ. ਆਈ. ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਪਠਾਨਕੋਟ ਚੌਕ ਨੇੜੇ ਸਥਿਤ ਬੀ. ਡੀ. ਏ. ਇਨਕਲੇਵ ’ਚ 3 ਹਫ਼ਤੇ ਪਹਿਲੇ ਵਿਦੇਸ਼ ਤੋਂ ਪਰਤੇ ਬਜ਼ੁਰਗ ਐੱਨ.ਆਰ. ਆਈ. ਦੀ ਮਾਮੂਲੀ ਝਗੜੇ ਦੌਰਾਨ ਹੱਥੋਪਾਈ ਦੌਰਾਨ ਅਟੈਕ ਆਉਣ ਨਾਲ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਐੱਨ. ਆਰ. ਆਈ. ਨੂੰ ਦੂਜੇ ਪੱਖ ਦੇ ਲੋਕਾਂ ਨੇ ਧੱਕਾ ਮਾਰਿਆ ਸੀ ਅਤੇ ਉਸੇ ਦੌਰਾਨ ਉਹ ਸੜਕ ’ਤੇ ਡਿੱਗ ਗਿਆ। ਐੱਨ. ਆਰ. ਆਈ. ਦੇ ਸਾਹ ਰੁਕੇ ਤਾਂ ਦੂਜੇ ਪੱਖ ਦੇ ਲੋਕ ਮੌਕੇ ਤੋਂ ਫਰਾਰ ਹੋ ਗਏ।ਜਿਵੇਂ ਹੀ ਸੂਚਨਾ ਪੁਲਸ ਨੂੰ ਮਿਲੀ ਤਾਂ ਥਾਣਾ ਨੰ. 8 ਦੇ ਇੰਚਾਰਜ ਪ੍ਰ੍ਰਦੀਪ ਸਿੰਘ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਮ੍ਰਿਤਕ ਚਰਨਜੀਤ ਸਿੰਘ (66) ਦੀ ਲਾਸ਼ ਦਾ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜਿਆ। ਇੰਸ. ਪ੍ਰਦੀਪ ਸਿੰਘ ਨੇ ਦੱਸਿਆ

ਕਿ ਕੁਝ ਸਮੇਂ ਪਹਿਲੇ ਬੀ. ਡੀ. ਏ. ਐਨਕਲੇਵ ’ਚ ਰਹਿੰਦੀ ਔਰਤ ਨਾਲ ਚਰਨਜੀਤ ਸਿੰਘ ਦਾ ਕੁਝ ਵਿਵਾਦ ਹੋਇਆ ਸੀ। ਚਰਨਜੀਤ ਸਿੰਘ ਅਤੇ ਉਸ ਦਾ ਸਾਰਾ ਪਰਿਵਾਰ ਇੰਗਲੈਂਡ ’ਚ ਰਹਿੰਦਾ ਹੈ। 3 ਹਫ਼ਤੇ ਪਹਿਲਾਂ ਚਰਨਜੀਤ ਸਿੰਘ ਬੀ. ਡੀ. ਏ. ਐਨਕਲੇਵ ਸਥਿਤ ਆਪਣੇ ਫਲੈਟ ’ਚ ਆਇਆ ਸੀ। ਝਗੜਾ ਹੋਣ ਤੋਂ ਬਾਅਦ ਸਭ ਕੁਝ ਠੀਕ ਹੋ ਗਿਆ ਸੀ ਪਰ ਐਤਵਾਰ ਨੂੰ ਔਰਤ ਨੇ ਕੁਝ ਲੋਕਾਂ ਨੂੰ ਬੁਲਾ ਲਿਆ।ਉਕਤ ਲੋਕਾਂ ਨੇ ਗੱਲ ਕਰਨ ਲਈ ਚਰਨਜੀਤ ਸਿੰਘ ਨੂੰ ਉਸ ਦੇ ਫਲੈਟ ਤੋਂ ਹੇਠਾਂ ਬੁਲਾਇਆ।

ਇਸ ਦੌਰਾਨ ਉਨ੍ਹਾਂ ਦੀ ਬਹਿਸ ਹੋ ਗਈ ਅਤੇ ਗੱਲ ਹੱਥੋਂਪਾਈ ਤਕ ਆ ਗਈ। ਕਿਸੇ ਨੇ ਚਰਨਜੀਤ ਸਿੰਘ ਨੂੰ ਧੱਕਾ ਮਾਰ ਦਿੱਤਾ, ਜਿਸ ਦੀ ਹੇਠਾਂ ਡਿੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਚਰਨਜੀਤ ਸਿੰਘ ਦੇ ਜਾਣਕਾਰ ਉਨ੍ਹਾਂ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮੌਕੇ ਦੇ ਦੂਜੇ ਪੱਖ ਦੇ ਲੋਕ ਫਰਾਰ ਹੋ ਗਏ ਸਨ। ਮੌਕੇ ’ਤੇ ਪਹੁੰਚੇ ਇੰਸ. ਪ੍ਰਦੀਪ ਸਿੰਘ ਨੇ ਕਿਹਾ ਕਿ ਉਹ ਮ੍ਰਿਤਕ ਦੇ ਘਰਵਾਲਿਆਂ ਦੇ ਬਿਆਨ ਦਰਜ ਕਰ ਰਹੇ ਹਨ। ਉਸ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਮੁਲਜ਼ਮ ਪੱਖ ’ਤੇ ਗੈਰ ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *