ਹੁਣ ਵਰਦੀ ‘ਚ ਰੀਲਾਂ ਨਹੀਂ ਬਣਾ ਸਕਣਗੇ ਪੁਲਿਸ ਮੁਲਾਜ਼ਮ, DGP ਨੇ ਹੁਕਮ ਕੀਤੇ ਜਾਰੀ

Latest Update

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉਤੇ ਵੀਡੀਉਜ਼ ਬਣਾ ਕੇ ਅਪਲੋਡ ਕਰਨ ਦਾ ਕਾਫੀ ਰੁਝਾਨ ਹੈ। ਅੱਜ-ਕੱਲ੍ਹ ਲਗਭਗ ਹਰ ਵਿਅਕਤੀ ਸੋਸ਼ਲ ਮੀਡੀਆ ‘ਤੇ ਸਮਾਂ ਬਿਤਾਉਂਦਾ ਹੈ। ਇਸ ਮਾਮਲੇ ਵਿਚ ਪੁਲਿਸ ਮੁਲਾਜ਼ਮ ਵੀ ਪਿੱਛੇ ਨਹੀਂ ਹਨ, ਉਹ ਵੀ ਵਰਦੀ ਵਿਚ ਡਾਂਸ ਆਦਿ ਦੀਆਂ ਵੀਡੀਉਜ਼ ਅਪਲੋਡ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਉਜ਼ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਪੁਲਿਸ ਦੀ ਵਰਦੀ ‘ਚ ਆਮ ਲੋਕ ਵੀ ਵੀਡੀਉ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਰਹੇ ਹਨ।

ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਦਫ਼ਤਰ ਪੰਜਾਬ ਨੇ ਜਾਂਚ ਦੀ ਜ਼ਿੰਮੇਵਾਰੀ ਸਾਈਬਰ ਵਿੰਗ ਨੂੰ ਸੌਂਪ ਦਿਤੀ ਹੈ। ਜੋ ਅਜਿਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪਛਾਣ ਕਰਕੇ ਕਾਰਵਾਈ ਕਰੇਗਾ। ਇਸ ਤੋਂ ਇਲਾਵਾ ਪੁਲਿਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ ‘ਤੇ ਵੀਡੀਉ ਪੋਸਟ ਕਰਨ ਵਾਲੇ ਆਮ ਲੋਕਾਂ ਵਿਰੁਧ ਵੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। ਸਾਈਬਰ ਵਿੰਗ ਇਸ ਦੀ ਜਾਂਚ ਕਰੇਗਾ ਅਤੇ ਅਜਿਹੇ ਕਰਮਚਾਰੀਆਂ ਦੀ ਸੂਚੀ ਤਿਆਰ ਕਰੇਗਾ

ਜੋ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਉਜ਼ ਅਪਲੋਡ ਕਰਦੇ ਹਨ। ਇਹ ਸੂਚੀ ਡੀਜੀਪੀ ਨੂੰ ਸੌਂਪੀ ਜਾਵੇਗੀ। ਉਸ ਤੋਂ ਬਾਅਦ ਹੀ ਡੀਜੀਪੀ ਅਗਲਾ ਫੈਸਲਾ ਲੈਣਗੇ।ਡੀਜੀਪੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੋਸ਼ਲ ਮੀਡੀਆ ‘ਤੇ ਡਾਂਸ ਅਤੇ ਗਾਉਣ ਦੀਆਂ ਵੀਡੀਉਜ਼ ਅਪਲੋਡ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਪੇਜ ਤੁਰੰਤ ਬੰਦ ਕਰਨ ਦੇ ਹੁਕਮ ਦਿਤੇ ਹਨ। ਉਨ੍ਹਾਂ ਕਿਹਾ ਕਿ ਵਰਦੀ ਦਾ ਅਪਣਾ ਰੁਤਬਾ ਹੈ। ਅਤਿਵਾਦੀਆਂ ਨਾਲ ਲੋਹਾ ਲੈਣ ਵਾਲੇ ਲੋਕਾਂ ਦਾ ਅਕਸ ਖਰਾਬ ਹੋ ਰਿਹਾ ਹੈ। ਜੇਕਰ ਮੁਲਾਜ਼ਮ ਨਹੀਂ ਮੰਨਦੇ ਤਾਂ ਸਖ਼ਤ ਐਕਸ਼ਨ ਲਿਆ ਜਾਵੇ।

ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਪੁਲਿਸ ਮੁਲਾਜ਼ਮਾਂ ਨੇ ਸੋਸ਼ਲ ਮੀਡੀਆ ‘ਤੇ ਪੇਜ ਅਤੇ ਅਕਾਊਂਟ ਬਣਾਏ ਹਨ ਅਤੇ ਉਨ੍ਹਾਂ ਦੇ ਹਜ਼ਾਰਾਂ ਫਾਲੋਅਰਜ਼ ਵੀ ਹਨ। ਇਸ ਲਈ ਮੁਲਾਜ਼ਮ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਵੀਡੀਉ ਅਪਲੋਡ ਕਰਦੇ ਹਨ। ਪੰਜਾਬ ਪੁਲਿਸ ਵਿਭਾਗ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸਾਈਬਰ ਵਿੰਗ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਖਾਤਿਆਂ ‘ਤੇ ਨਜ਼ਰ ਰੱਖ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *