ਡਿਊਟੀ ਦੌਰਾਨ ਇਕ ਹੋਰ ਫੌਜ਼ੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ ! ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

Latest Update

ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦਾ ਫੌਜੀ ਜਵਾਨ ਨਾਇਕ ਗਗਨਦੀਪ ਸਿੰਘ ਨੇ ਡਿਉਟੀ ਦੌਰਾਨ  ਸ਼ਹਾਦਤ ਦਾ ਜਾਮ ਪੀ ਗਿਆ। 16 ਸਿੱਖ ਰੈਜੀਮੈਂਟ ਵਿੱਚ ਅਸਾਮ ਦੇ ਰੰਗੀਆਂ ਚ ਤੈਨਾਤ ਗਗਨਦੀਪ ਸਿੰਘ ਦੀ ਡਿਊਟੀ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਸ਼ਹੀਦੀ ਹੋਈ ਹੈ।ਸ਼ਹੀਦ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।ਉਸਦਾ ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਫੌਜੀ ਜਵਾਨ ਦੇ ਪਿਤਾ ਗੁਰਨਾਮ ਸਿੰਘ ਰਿਸ਼ਤੇਦਾਰ ਸਰਵਣ ਸਿੰਘ ਨੇ ਦੱਸਿਆ ਕਿ

ਕੁਝ ਦਿਨ ਪਹਿਲਾਂ ਉਹਨਾਂ ਨੂੰ ਪੁੱਤਰ ਗਗਨਦੀਪ ਸਿੰਘ ਦਾ ਫੋਨ ਆਇਆ ਸੀ ਕਿ ਉਸ ਨੂੰ ਬੁਖਾਰ ਚੜ ਰਿਹਾ ਹੈ। ਉਹਨਾਂ ਦੱਸਿਆ ਕਿ ਉਸ ਦਿਨ ਤੋਂ ਬਾਅਦ ਉਹਨਾਂ ਦਾ ਆਪਣੇ ਪੁੱਤਰ ਨਾਲ ਕੋਈ ਫੋਨ ਤੇ ਸੰਪਰਕ ਨਹੀਂ ਹੋਇਆ । ਉਹਨਾਂ ਦੱਸਿਆ ਕਿ ਉਸ ਦਾ ਪੁੱਤਰ ਗਗਨਦੀਪ ਸਿੰਘ 16 ਸਿੱਖ ਪੰਜਾਬ ਰੈਜੀਮੈਂਟ ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਅਸਾਮ ਦੇ ਸ਼ਹਿਰ ਰੰਗੀਆ ਚ ਡਿਊਟੀ ਕਰ ਰਿਹਾ ਸੀ ਸ਼ਹੀਦ ਫ਼ੌਜੀ ਜਵਾਨ ਦੀ ਮਿਰਤਕ ਦੇਹ ਬਾਅਦ ਦੁਪਹਿਰ ਪਿੰਡ ਰੰਗੜ ਨੰਗਲ ਵਿਖੇ ਪਹੁੰਚੀ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ

ਗਿਆ।ਫੌਜੀ ਗਗਨਦੀਪ ਸਿੰਘ ਦੀ ਸ਼ਹਾਦਤ ਨਾਲ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਹਰ ਅੱਖ ਜਿਥੇ ਨਮ ਦਿਖਾਈ ਦੇ ਰਹੀ ਸੀ ਉਥੇ ਹੀ ਹਰ ਇਕ ਨੂੰ ਆਪਣੇ ਸ਼ਹੀਦ ਪੁੱਤਰ ਦੀ ਸ਼ਹਾਦਤ ਤੇ ਮਾਣ ਵੀ ਮਹਿਸੂਸ ਹੋ ਰਿਹਾ ਸੀ,, ਮਿਰਤਕ ਫੌਜੀ ਆਪਣੇ ਪਿੱਛੇ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਦੋਵੇ ਛੋਟੇ ਬੇਟਿਆਂ ਨੇ ਆਪਣੇ ਸ਼ਹੀਦ ਪਿਤਾ ਦੇ ਅੰਤਿਮ ਦਰਸ਼ਨ ਕਰਦੇ ਹੋਏ ਬਹਾਦੁਰੀ ਨਾਲ ਸਲੂਟ ਕਰਦੇ ਹੋਏ ਅੰਤਿਮ ਵਿਦਾਈ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *