ਮੁਕਤਸਰ ਚ ਬੇਖੌਫ਼ ਲੁਟੇਰੇ ਇੱਕ ਘੰਟੇ ਚ ਦੋ ਥਾਵਾਂ ਤੇ ਲੁੱ ਟ

Latest Update

ਸ਼ਹਿਰ ’ਚ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਇਕ ਘੰਟੇ ਦੇ ਵਿੱਚ ਹੀ ਡੇਢ ਕਿਲੋਮੀਟਰ ਦੇ ਦਾਇਰੇ ਅੰਦਰ 2 ਦੁਕਾਨਾਂ ’ਤੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਾਰਦਾਤ ਨੂੰ ਅੰਜਾਮ ਦਿੰਦੇ ਲੁਟੇਰੇ ਸੀਸੀਟੀਵੀ ‘ਚ ਕੈਦ ਹੋ ਗਏ। ਜਾਣਕਾਰੀ ਮੁਤਾਬਕ ਵੀਰਵਾਰ ਰਾਤ 9 ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਥਿਤ ਸੈਲੂਨ ’ਤੇ ਮੋਟਰਸਾਈਕਲ ਸਵਾਰ ਲੁਟੇਰੇ ਪਹੁੰਚੇ। ਆਉਂਦਿਆਂ ਹੀ ਉਨ੍ਹਾਂ ਨੇ ਸੈਲੂਨ ਵਿੱਚ ਬੈਠੇ 3-4 ਵਿਅਕਤੀਆਂ ’ਤੇ ਪਿਸਤੌਲ ਤਾਣ ਲਈ ਅਤੇ

ਗੱਲੇ ‘ਚ ਹੱਥ ਪਾ ਕੇ ਪੈਸੇ ਕੱਢ ਲਏ ਤੇ ਬਾਈਪਾਸ ਵੱਲ ਫਰਾਰ ਹੋ ਗਏ। ਕਰੀਬ ਡੇਢ ਕਿਲੋਮੀਟਰ ਦੀ ਦੂਰੀ ’ਤੇ ਬਠਿੰਡਾ ਰੋਡ ’ਤੇ ਇਕ ਘੰਟੇ ਬਾਅਦ ਕਰੀਬ ਰਾਤ 10 ਵਜੇ ਇਕ ਪਿੱਜ਼ਾ ਦੀ ਦੁਕਾਨ ’ਤੇ ਲੁਟੇਰੇ ਪਿਸਤੌਲ ਲੈ ਕੇ ਦਾਖਲ ਹੋ ਗਏ। ਇੱਥੇ ਇਕ ਮੁਲਾਜ਼ਮ ਦੇ ਸਿਰ ‘ਚ ਪਿਸਤੌਲ ਦਾ ਬੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ।ਪਿੱਜ਼ਾ ਦੀ ਦੁਕਾਨ ’ਤੇ ਕੰਮ ਕਰਦੇ ਕਰਮਚਾਰੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ 2 ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ

ਉਨ੍ਹਾਂ ’ਤੇ ਪਿਸਤੌਲ ਤਾਣ ਲਈ ਤੇ ਗੱਲੇ ਵਿੱਚ ਰੱਖੇ 8-10 ਹਜ਼ਾਰ ਰੁਪਏ ਲੈ ਗਏ।ਸੈਲੂਨ ਸੰਚਾਲਕ ਮੁਹੰਮਦ ਬਿਲਾਲ ਨੇ ਦੱਸਿਆ ਕਿ ਕੋਟਕਪੂਰਾ ਰੋਡ ਬਾਈਪਾਸ ’ਤੇ ਉਸ ਦਾ ਸੈਲੂਨ ਹੈ। ਵੀਰਵਾਰ ਰਾਤ 9 ਵਜੇ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸੈਲੂਨ ਬੰਦ ਕਰਨ ਦੀ ਤਿਆਰੀ ਕਰ ਰਹੇ ਸਨ ਤਾਂ 2 ਨਕਾਬਪੋਸ਼ ਲੁਟੇਰੇ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ‘ਤੇ ਪਿਸਤੌਲ ਤਾਣ ਲਈ। ਇਕ ਨੇ ਗੱਲੇ ‘ਚ ਹੱਥ ਪਾ ਕੇ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਕੱਢ ਲਈ। ਲੁੱਟ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *