ਲੁਧਿਆਣਾ ‘ਚ ਵੱਡਾ ਹਾਦ+ਸਾ ਟਲਿਆ, ਰੇਲਵੇ ਟਰੈਕ ‘ਤੇ ਪਹੁੰਚਿਆ ਟਰੱਕ

Latest Update

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਰੀਬ 5 ਤੋਂ 7 ਕਿਲੋਮੀਟਰ ਦੂਰ ਐਸਪੀਐਸ ਹਸਪਤਾਲ ਦੇ ਸਾਹਮਣੇ ਇੱਕ ਨਸ਼ੇ ‘ਚ ਟੱਲੀ ਡਰਾਈਵਰ ਨੇ ਰੇਲ ਪਟੜੀ ‘ਤੇ ਟਰੱਕ ਚੜ੍ਹਾ ਦਿੱਤਾ। ਗਿਆਸਪੁਰਾ ਫਾਟਕ ਤੋਂ ਗਲਤ ਸਾਈਡ ‘ਤੇ ਦਾਖਲ ਹੋਣ ਤੋਂ ਬਾਅਦ ਟਰੱਕ ਕਰੀਬ ਅੱਧਾ ਘੰਟਾ 1 ਕਿਲੋਮੀਟਰ ਤੱਕ ਰੇਲਵੇ ਟਰੈਕ ‘ਤੇ ਚਲਾਇਆ। ਇਸ ਤੋਂ ਬਾਅਦ ਉਹ ਰਣਜੀਤ ਨਗਰ ਨੇੜੇ ਪਹੁੰਚ ਕੇ ਟਰੱਕ ਨੂੰ ਛੱਡ ਕੇ ਭੱਜ ਗਿਆ।ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈਸ ਰੇਲਗੱਡੀ ਗਿਆਸਪੁਰਾ ਫਾਟਕ ਤੋਂ ਕੁਝ ਦੂਰੀ ‘ਤੇ ਹੀ ਸੀ ਕਿ ਕਿਸੇ ਨੇ ਰੇਲਵੇ

ਲਾਈਨ ‘ਤੇ ਟਰੱਕ ਖੜ੍ਹੇ ਹੋਣ ਦੀ ਸੂਚਨਾ ਦਿੱਤੀ। ਜਦੋਂ ਤੱਕ ਇਹ ਸੂਚਨਾ ਰੇਲਵੇ ਅਧਿਕਾਰੀਆਂ ਤੱਕ ਪਹੁੰਚੀ ਉਦੋਂ ਤੱਕ ਟਰੇਨ ਟਰੱਕ ਦੇ ਕਾਫੀ ਨੇੜੇ ਆ ਚੁੱਕੀ ਸੀ। ਲੋਕੋ ਪਾਇਲਟ ਨੇ ਟਰੇਨ ਦੀ ਰਫਤਾਰ ਘੱਟ ਕਰ ਦਿੱਤੀ। ਇਸ ਦੌਰਾਨ ਟਰੇਨ ਨੇ ਟਰੱਕ ਨੂੰ ਟੱਚ ਕਰ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਯਾਤਰੀ ਟਰੇਨ ਦੇ ਅੰਦਰੋਂ ਰੇਲਵੇ ਟਰੈਕ ‘ਤੇ ਖੜ੍ਹੇ ਟਰੱਕ ਦੀ ਵੀਡੀਓ ਵੀ ਬਣਾਉਂਦੇ ਰਹੇ।ਜੀਆਰਪੀ ਦੇ ਐੱਸਪੀ ਬਲਰਾਮ ਰਾਣਾ, ਐੱਸਐੱਚਓ ਜਤਿੰਦਰ ਪੁਲਸ ਫੋਰਸ ਸਮੇਤ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚੇ।ਰੇਲਵੇ ਅਧਿਕਾਰੀਆਂ ਦੀ

ਟੀਮ ਵੀ ਮੌਕੇ ‘ਤੇ ਪਹੁੰਚ ਗਈ। ਰੇਲਵੇ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਹਾਈਡਰਾ ਮਸ਼ੀਨ ਅਤੇ ਕਰੇਨ ਮੰਗਵਾਈ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰੱਕ ਨੂੰ ਰੇਲਵੇ ਟਰੈਕ ਤੋਂ ਹਟਾਇਆ ਗਿਆ।ਇਸ ਦੌਰਾਨ ਲੋਕਾਂ ਦੀ ਵੱਧ ਰਹੀ ਭੀੜ ਨੂੰ ਵੀ ਪੁਲਿਸ ਮੁਲਾਜ਼ਮਾਂ ਨੇ ਖਦੇੜ ਦਿੱਤਾ।ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ। ਰੇਲਵੇ ਅਧਿਕਾਰੀ ਵੀ ਆਪਣੇ ਪੱਧਰ ‘ਤੇ ਜਾਂਚ ਕਰ ਰਹੇ ਹਨ। ਫਿਲਹਾਲ ਪੁਲਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ। ਗੋਲਡਨ ਟੈਂਪਲ ਗੱਡੀ ਨੂੰ ਸੁਰੱਖਿਅਤ ਢੰਗ ਨਾਲ ਰਵਾਨਾ ਕੀਤਾ ਗਿਆ। ਡਰਾਈਵਰ ਦੀ ਸ਼ਨਾਖਤ ਕਰਕੇ ਰੇਲਵੇ ਅਧਿਕਾਰੀਆਂ ਅਤੇ ਜੀਆਰਪੀ ਦੀ ਜਾਂਚ ਦੀ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *