ਵਿਆਹ ਦੇ ਕੱਪੜੇ ਲੈਣ ਜਾਂਦੇ ਤਿੰਨ ਭਰਾਵਾਂ ਨੂੰ ਇੰਝ ਦਿੱਤੀ ਦਰਦਨਾਕ ਮੌ ਤ

Latest Update

ਇਕ ਘਰ ਵਿਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਸਕੇ ਭਰਾ ਅਤੇ ਉਨ੍ਹਾਂ ਦਾ ਇਕ ਰਿਸ਼ਤੇਦਾਰ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਏ। ਜਦੋਂ ਉਹ ਘਰ ਵਾਪਸ ਨਾ ਆਏ ਤਾਂ ਉਨ੍ਹਾ ਦੀ ਤਲਾਸ਼ ਕੀਤੀ ਗਈ ਤਾਂ ਫਿਰੋਜ਼ਪੁਰ ਨੇੜੇ ਦੇ ਪੁਲ ਕੋਲ ਉਨ੍ਹਾਂ ਦਾ ਨੁਕਸਾਨਿਆ ਹੋਇਆ ਮੋਟਰਸਾਈਕਲ ਮਿਲਿਆ ਅਤੇ 2 ਦਿਨ ਬੀਤ ਜਾਣ ’ਤੇ ਵੀ ਅਜੇ ਤੱਕ ਇਨ੍ਹਾਂ ਨੌਜਵਾਨਾਂ ਦਾ ਕੋਈ ਸੁਰਾਗ ਨਹੀਂ ਲੱਗਾ ਅਤੇ ਖੁਸ਼ੀ ਦਾ ਮਾਹੌਲ ਸੋਗ ਵਿਚ ਬਦਲ ਗਿਆ ਹੈ।

 

ਕੀ ਇਨ੍ਹਾਂ ਨੌਜਵਾਨਾਂ ਨੂੰ ਕਿਸੇ ਸਾਜ਼ਿਸ਼ ਤਹਿਤ ਨਹਿਰ ਵਿਚ ਸੁੱਟਿਆ ਗਿਆ ਹੈ ਜਾਂ ਕਿਸੇ ਵਾਹਨ ਚਾਲਕ ਨੇ ਇਨ੍ਹਾਂ ਨੌਜਵਾਨਾਂ ਨੂੰ ਫੇਟ ਮਾਰ ਕੇ ਨਹਿਰ ਵਿੱਚ ਸੁੱਟ ਦਿੱਤਾ ਹੈ? ਇਹ ਮਾਮਲਾ ਅਜੇ ਵੀ ਰਹੱਸ ਬਣਿਆ ਹੋਇਆ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਫਿਰੋਜ਼ਪੁਰ ਨੇੜੇ ਪਿੰਡ ਨੂਰਪੁਰ ਸੇਠਾ ਕੋਲੋਂ ਗੁਜ਼ਰਦੀ ਨਹਿਰ ’ਤੇ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਹੋ ਸਕਦਾ ਹੈ ਕਿ ਇਹ ਤਿੰਨੇ ਜਣੇ ਨਹਿਰ ’ਚ ਜਾ ਡਿੱਗੇ ਹੋਣ।

ਖ਼ਬਰ ਲਿਖੇ ਜਾਣ ਤੱਕ ਇਹ ਤਿੰਨੇ ਲਾਪਤਾ ਹਨ, ਜਿਨ੍ਹਾਂ ਦੀ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਮੌਜੂਦ ਇਨ੍ਹਾਂ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਘਰ ਵਿਚ ਵਿਆਹ ਦਾ ਮਾਹੌਲ ਚੱਲ ਰਿਹਾ ਸੀ ਅਤੇ ਸਾਰੇ ਰਿਸ਼ਤੇਦਾਰ ਭੰਗੜਾ ਪਾ ਰਹੇ ਸਨ। ਸ਼ਨੀਵਾਰ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ

ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ, ਜੋ ਫਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ ਤੋਂ ਅਚਾਨਕ ਲਾਪਤਾ ਹੋ ਗਏ ਅਤੇ ਉਨ੍ਹਾਂ ਦਾ ਮੋਟਰਸਾਈਕਲ ਨਹਿਰ ਦੇ ਪੁਲ ਕੋਲ ਮਿਲਿਆ ਹੈ, ਜਿਸਤੇ ਝਰੀਟਾਂ ਪਈਆਂ ਹੋਈਆ ਹਨ। ਗੋਤਾਖੋਰ ਸਾਰਾ ਦਿਨ ਭਾਲ ਕਰਦੇ ਰਹੇ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਪਰਿਵਾਰ ਨੇ ਨਹਿਰ ਦੇ ਪੁਲ ’ਤੇ ਧਰਨਾ ਵੀ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *