ਮਾਂ ਧੀ ਦੀ ਇਕੱਠੀਆਂ ਦੀ ਉੱਠੀ ਅਰਥੀ

Latest Update

ਮਾਂ ਆਪਣੀ ਇਕ ਮਹੀਨੇ ਦੀ ਬੱਚੀ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਤਾਂ ਉਸ ਨੇ ਵੀ ਦਮ ਤੋੜ ਦਿੱਤਾ। ਧੀ ਦੀ ਲਾਸ਼ ਦੇਖਦੇ ਹੀ ਮਾਂ ਨੇ ਵੀ ਪ੍ਰਾਣ ਤਿਆਗ ਦਿੱਤੇ। ਬੱਚੀ ਜਨਮ ਤੋਂ ਹੀ ਬੀਮਾਰੀਆਂ ਤੋਂ ਗ੍ਰਸਤ ਸੀ। ਦੋ ਪੁੱਤਰਾਂ ਤੋਂ ਬਾਅਦ ਵੱਡੇ ਆਪਰੇਸ਼ਨ ਨਾਲ ਉਸ ਦਾ ਜਨਮ ਹੋਇਆ ਸੀ ਪਰ ਉਹ ਇਕ ਮਹੀਨੇ ਬਾਅਦ ਹੀ ਦੁਨੀਆਂ ਨੂੰ ਅਲਵਿਦਾ ਆਖ ਗਈ। ਪਰਿਵਾਰ ਬੱਚੀ ਦੀ ਲਾਸ਼ ਹਸਪਤਾਲ ਤੋਂ ਘਰ ਲੈ ਕੇ ਪੁੱਜਾ ਤਾਂ ਧੀ ਦੀ ਲਾਸ਼ ਦੇਖ ਕੇ ਮਾਂ ਬੇਸੁੱਧ ਹੋ ਕੇ ਡਿੱਗ ਗਈ।

ਉਸ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ।ਮਾਂ-ਧੀ ਦੀ ਮੌਤ ਤੋਂ ਬਾਅਦ ਇਲਾਕੇ ’ਚ ਸੋਗ ਛਾ ਗਿਆ। ਲੋਕਾਂ ਨੇ ਹੀ ਇਸ ਦੀ ਸੂਚਨਾ ਥਾਣਾ ਜਮਾਲਪੁਰ ਦੀ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪੁੱਜ ਕੇ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ। ਮ੍ਰਿਤਕਾ ਦੀ ਪਛਾਣ ਗੋਬਿੰਦ ਨਗਰ ਦੀ ਡਿੰਪਲ ਸ਼ਰਮਾ (34) ਵਜੋਂ ਹੋਈ ਹੈ।

ਮ੍ਰਿਤਕਾ ਦੇ ਪਤੀ ਗੌਰਵ ਸ਼ਰਮਾ ਨੇ ਪੁਲਸ ਨੂੰ ਦੱਸਿਆ ਕਿ ਕਰੀਬ ਇਕ ਮਹੀਨੇ ਪਹਿਲਾਂ ਉਸ ਦੀ ਪਤਨੀ ਨੇ ਵੱਡੇ ਆਪਰੇਸ਼ਨ ਨਾਲ ਧੀ ਨੂੰ ਜਨਮ ਦਿੱਤਾ ਸੀ। ਜਨਮ ਤੋਂ ਬਾਅਦ ਬੀਮਾਰ ਰਹਿਣ ਲੱਗੀ ਸੀ ਧੀ ਜਨਮ ਤੋਂ ਬਾਅਦ ਹੀ ਧੀ ਬੀਮਾਰ ਰਹਿਣ ਲੱਗੀ ਸੀ। ਧੀ ਦੀ ਸਿਹਤ ਬੁੱਧਵਾਰ ਨੂੰ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਬੱਚੀ ਨੂੰ ਮਰਿਆ ਹੋਇਆ ਐਲਾਨ ਦਿੱਤਾ।

ਇਸ ਤੋਂ ਬਾਅਦ ਪਰਿਵਾਰਕ ਮੈਂਬਰ ਧੀ ਦੀ ਲਾਸ਼ ਲੈ ਕੇ ਹਸਪਤਾਲ ਤੋਂ ਘਰ ਪੁੱਜੇ। ਡਿੰਪਲ ਨੂੰ ਬੱਚੀ ਦੀ ਮੌਤ ਬਾਰੇ ਦੱਸਿਆ ਗਿਆ ਤਾਂ ਉਹ ਬੱਚੀ ਨੂੰ ਗੋਦ ’ਚ ਲੈ ਕੇ ਜ਼ੋਰ-ਜ਼ੋਰ ਨਾਲ ਚੀਕਣ ਅਤੇ ਰੋਣ ਲੱਗੀ। ਇਸੇ ਦੌਰਾਨ ਉਹ ਬੇਸੁੱਧ ਹੋ ਗਈ, ਜਿਸ ਨੂੰ ਨੇੜੇ ਦੇ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ। ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਮਦਨ ਲਾਲ ਨੇ ਦੱਸਿਆ ਕਿ ਹਾਲ ਦੀ ਘੜੀ ਮ੍ਰਿਤਕਾ ਦੀ ਲਾਸ਼ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਲਾਸ਼ ’ਚੋਂ ਵਿਸਰਾ ਕੱਢ ਕੇ ਫੋਰੈਂਸਿਕ ਲੈਬ ਵਿਖੇ ਜਾਂਚ ਲਈ ਭੇਜਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *