ਗੁਰੂ ਘਰ ‘ਚ ਮੁਠਭੇੜ ਦੌਰਾਨ ਮੁਲਾਜ਼ਮ ਦੀ ਮੌ/ਤ ! ਪਰਿਵਾਰ ਵਲੋਂ ਸ਼ਹੀਦ ਦਾ ਦਰਜ ਦੇਣ ਦੀ ਮੰਗ

Latest Update

 ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ (Capture of Gurudwara Akal Bunga Sahib) ਨੂੰ ਲੈ ਕੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਕਾਰ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਹ ਦੋਵੇਂ ਧੜੇ ਬੁੱਢਾ ਦਲ ਦੇ 2 ਨਾਲ ਸਬੰਧਿਤ ਹਨ। ਇਨ੍ਹਾਂ ਦੋਵਾਂ ਧੜਿਆਂ ਵਿਚਾਲੇ ਬਹੁਤ ਜ਼ਿਆਦਾ ਵਿਵਾਦ ਵਧਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਦਾ ਯਤਨ ਕੀਤਾ ਪਰ ਇਹ ਯਤਨ ਪੁਲਿਸ ਮੁਲਾਜ਼ਮ ਲਈ ਜਾਨਲੇਵਾ ਸਾਬਿਤ ਹੋਇਆ।

 

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੋਲੀ ਲੱਗਣ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਡੀਐਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਪੰਜਾਬ ਦੇ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ, ਕਪੂਰਥਲਾ ਵਿੱਚ ਸ਼ਹੀਦ ਹੋਏ ਹੋਮਗਾਰਡ ਜਵਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ।

ਇਸ ਤੋਂ ਇਲਾਵਾ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਵੀ ਦਿੱਤੀ ਜਾਵੇਗੀ। ਹੋਮਗਾਰਡ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਿਭਾਈ। ਸਰਕਾਰ ਵੱਲੋਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਬਾਕੀ 1 ਕਰੋੜ ਰੁਪਏ HDFC ਬੈਂਕ ਤੋਂ ਬੀਮਾ ਅਧੀਨ ਦਿੱਤੇ ਜਾਣਗੇ। ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *