Punjab Govt. Schools ਲਈ Transport ਸਹੂਲਤ ਦੀ ਸ਼ੁਰੂਆਤ, Harjot Bains ਨੇ ਬੱਸਾਂ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

Latest Update

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੁਰੱਖਿਅਤ ਘਰ ਤੋਂ ਸਕੂਲ ਆਉਣ-ਜਾਣ ਲਈ ਮੁਫ਼ਤ ਟਰਾਂਸਪੋਰਟ ਸਹੂਲਤ ਸ਼ੁਰੂ ਕੀਤੀ। ਬੱਸਾਂ ਨੂੰ ਹਰੀ ਝੰਡੀ ਦੇ ਕੇ ਵਿਦਿਆਰਥਣਾ ਨੂੰ ਘਰਾਂ ਲਈ ਰਵਾਨਾ ਕਰਨ ਤੋਂ ਪਹਿਲਾ ਸੰਬੋਧਨ ਕਰਦੇ ਹੋਏ ਮੰਤਰੀ ਬੈਂਸ ਨੇ ਕਿਹਾ ਕਿ 19 ਹਜ਼ਾਰ ਤੋਂ ਵੱਧ ਸਕੂਲਾਂ ਵਿੱਚ 28 ਲੱਖ ਤੋਂ ਵੱਧ ਵਿਦਿਆਰਥੀ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਇਸ ਦਿਸ਼ਾ ਵਿਚ ਇੱਕ ਨਿਵੇਕਲਾ ਉਪਰਾਲਾ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਰੰਜਨਾ ਕਟਿਆਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਸਿੱਖਿਆ ਮੰਤਰੀ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਵਿਦੇਸ਼ਾਂ ’ਚ,

ਹੈਡਮਾਸਟਰ ਆਈਆਈਐਮ ਅਹਿਮਦਾਬਾਦ ਵਿੱਚ ਅਤੇ ਵਿਦਿਆਰਥੀ ਈਸਰੋ ਵਿੱਚ ਜਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਨੂੰ ਹੋਰ ਨਿਖਾਰ ਰਹੇ ਹਨ। ਬੈਂਸ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਨੇ ਬਣਵਾਇਆ ਸੀ, ਉਸ ਤੋਂ ਬਾਅਦ ਕਿਸੇ ਨੇ ਵੀ ਇਸ ਸਕੂਲ ਦੀ ਸਾਰ ਨਹੀਂ ਲਈ, ਹੁਣ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਕੂਲ ਦਾ ਵਿਕਾਸ ਕਰਵਾਇਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ nਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *