ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋ ਗਈ ਇਕ ਲੱਖ ਦੀ ਚੋਰੀ ਸੀਸੀਟੀਵੀ ਆਈ ਸਾਹਮਣੇ

Latest Update

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ’ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਆਪਣੀ ਡਿਊਟੀ ਨਿਭਾਅ ਰਿਹਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਸ ਕੋਲ ਆਏ ਤਾਂ ਰਸੀਦ ਕਟਵਾਈ ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ

ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ’ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ।ਇਹ ਘਟਨਾ ਸੰਬੰਧਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀ. ਸੀ. ਟੀ. ਵੀ ਰਾਹੀਂ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿਚ ਲੱਗੇ ਹੋਏ ਹਨ। ਕਿਤੇ ਨਾ ਕਿਤੇ ਇਸ ਘਟਨਾ ਦੇ ਨਾਲ ਪ੍ਰਬੰਧਕਾਂ ’ਤੇ ਵੀ

ਸਵਾਲੀਆ ਚਿੰਨ੍ਹ ਲੱਗਦਾ ਹੈ। ਜੇਕਰ ਗੁਰੂ ਘਰ ਦੇ ਗੱਲੇ ਹੀ ਸੁਰੱਖਿਅਤ ਨਹੀਂ ਤਾਂ ਸੰਗਤ ਦਾ ਕੀਮਤੀ ਸਾਮਾਨ ਜੋ ਕਿ ਸੰਗਤਾਂ ਆਪਣੇ ਨਾਲ ਰੱਖਦੀਆਂ ਹਨ ਕਿਸ ਤਰ੍ਹਾਂ ਸੁਰੱਖਿਤ ਹੋਵੇਗਾ।
ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੰਗੇੜਾ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ ‘ਚੋਂ ਇਕ ਲੱਖ ਰੁਪਿਆ ਚੋਰੀ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾਈ ਗਈ ਹੈ ਅਤੇ ਆਪਣੇ ਤੌਰ ’ਤੇ ਵੀ ਸੀ. ਸੀ. ਟੀ. ਵੀ. ਰਾਹੀਂ ਇਨ੍ਹਾਂ ਨੌਸਰਬਾਜ਼ਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਪੰਜਾਬ ਤੋਂ ਬਾਹਰ ਦੇ ਲੱਗਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *