ਪਾਕਿਸਤਾਨ ਤੋਂ ਭਾਰਤ ਆਈ ਗਵਾਲੀਅਰ ਦੀ ਅੰਜੂ ਪਿੰਡ ਵਾਲਿਆਂ ਨੇ ਪਾ ਲਿਆ ਰੌਲਾਕੀ ਹੁਣ ਅਪਣਾਏਗਾ ਪਰਿਵਾਰ?

Latest Update

ਰਾਜਸਥਾਨ ਤੋਂ ਪਾਕਿਸਤਾਨ ਜਾ ਕੇ ਆਪਣੇ ਫੇਸਬੁੱਕ ਪ੍ਰੇਮੀ ਨਸਰੁੱਲਾ ਨਾਲ ਨਿਕਾਹ ਕਰਵਾਉਣ ਅਤੇ ਇਸਲਾਮ ਧਰਮ ਅਪਣਾ ਕੇ ਫਾਤਿਮਾ ਬਣਨ ਵਾਲੀ 34 ਸਾਲਾ ਅੰਜੂਪਾਕਿਸਤਾਨ ਤੋਂ ਭਾਰਤ ਆਈ ਹੈ। ਉਹ ਆਪਣੇ ਬੱਚਿਆਂ ਨੂੰ ਆਪਣੇ ਕੋਲ ਰੱਖਣ ਦੀ ਮੰਗ ਕਰੇਗੀ। ਅੰਜੂ ਅੰਮ੍ਰਿਤਸਰ-ਵਾਹਗਾ ਬਾਰਡਰ ਰਾਹੀਂ ਦੇਸ਼ ਪਰਤੀ ਹੈ। ਪੰਜਾਬ ਪੁਲਸ ਦੀ ਖੁਫੀਆ ਏਜੰਸੀ ਅਤੇ ਆਈ. ਬੀ. ਵਲੋਂ ਅੰਮ੍ਰਿਤਸਰ ਵਿਚ ਉਸ ਤੋਂ ਪੁੱਛਗਿੱਛ

ਮਗਰੋਂ ਉਸ ਨੂੰ ਨਵੀਂ ਦਿੱਲੀ ਲਈ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਮੁਤਾਬਕ ਉਸ ਨੂੰ ਪਾਕਿਸਤਾਨੀ ਰੱਖਿਆ ਏਜੰਸੀਆਂ ਜਾਂ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਬਾਰੇ ਪੁੱਛਿਆ ਗਿਆ ਸੀ, ਜਿਸ ਤੋਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ ਸੀ।ਅੰਜੂ ਨੇ ਆਪਣੀ ਵਾਪਸੀ ਬਾਰੇ ਅਧਿਕਾਰੀਆਂ ਨੂੰ ਦੱਸਿਆਪੁੱਛਗਿੱਛ ਦੌਰਾਨ ਅੰਜੂ ਨੇ ਅਧਿਕਾਰੀਆਂ ਨੂੰ ਭਾਰਤ ਵਿਚ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਅਤੇ

ਸੰਕੇਤ ਦਿੱਤਾ ਕਿ ਉਹ ਪਾਕਿਸਤਾਨ ਵਾਪਸ ਜਾਏਗੀ। ਉਸ ਨੇ ਕਿਹਾ ਕਿ ਉਹ ਆਪਣੇ ਭਾਰਤੀ ਪਤੀ ਅਰਵਿੰਦ ਨੂੰ ਤਲਾਕ ਦੇਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਪਾਕਿਸਤਾਨ ਲੈ ਜਾਵੇਗੀ। ਅੰਜੂ ਨੇ ਦੱਸਿਆ ਕਿ ਉਹ ਦਿੱਲੀ ਤੋਂ ਮੱਧ ਪ੍ਰਦੇਸ਼ ਦੇ ਗਵਾਲੀਅਰ ਸਥਿਤ ਆਪਣੇ ਪਿਤਾ ਦੇ ਘਰ ਜਾਵੇਗੀ। ਉਸ ਨੇ ਨਸਰੁੱਲਾ ਨਾਲ ਹੋਏ ਆਪਣੇ ਨਿਕਾਹ ਬਾਰੇ ਕੋਈ ਦਸਤਾਵੇਜ਼ ਨਹੀਂ ਦਿਖਾਏ ਹਨ। ਦੂਜੇ ਪਾਸੇ ਅੰਜੂ ਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਭਾਰਤ ਪਰਤਣ ’ਤੇ ਕਈ ਸਵਾਲ

ਖੜ੍ਹੇ ਹੋ ਰਹੇ ਹਨ। ਅੰਜੂ ਨੇ ਰਾਸ਼ਟਰੀ ਰਾਜਧਾਨੀ ‘ਚ ਪਹੁੰਚ ਕੀਤੀ ਪਰ ਉਸ ਨੇ ਪਾਕਿਸਤਾਨ ਵਿਚ ਰਹਿਣ ਜਾਂ ਆਪਣੇ ਵਤਨ ਆਉਣ ਬਾਰੇ ਗੱਲ ਕਰਨ ਤੋਂ ਇਨਕਾਰ ਕੀਤਾ। ਉਸ ਨੇ ਦਿੱਲੀ ਹਵਾਈ ਅੱਡੇ ‘ਤੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੀ। ਦੱਸ ਦੇਈਏ ਕਿਪਾਕਿਸਤਾਨ ਜਾਣ ਤੋਂ ਪਹਿਲਾਂ ਅੰਜੂ ਨੇ ਗੁਪਤ ਤੌਰ ’ਤੇ ਤਲਾਕ ਦੀ ਫਾਈਲ ਤਿਆਰ ਕਰ ਲਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

Leave a Reply

Your email address will not be published. Required fields are marked *