ਸਕੂਲ ‘ਚ ਜ਼ਹਿਰੀਲੇ ਖਾਣੇ ਦਾ ਮਾਮਲਾ ! ਠੇਕੇਦਾਰ ‘ਤੇ 307 ਦਾ ਪਰਚਾ

Latest Update

ਸੰਗਰੂਰ ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸੰਗਰੂਰ ਦੇ ਘਾਬਦਾ ਵਿਖੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ ਬਿਮਾਰ ਹੋਣ ਵਾਲੇ ਬੱਚਿਆ ਦੀ ਗਿਣਤੀ ਕਰੀਬ 60 ਹੋ ਚੁੱਕੀ ਹੈ। ਬੱਚਿਆਂ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਬੱਚਿਆਂ ਨੂੰ ਸਰਕਾਰੀ ਤੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਥੇ ਬੱਚਿਆਂ ਦੇ ਮਾਪਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਦਾ ਇਲਜ਼ਾਮ ਹੈ ਕਿ ਦੀਵਾਲੀ ਤੋਂ ਬਾਅਦ ਤੋਂ ਹੀ ਬੱਚਿਆਂ ਨੂੰ ਖਾਣਾ ਚੰਗਾ ਨਹੀਂ ਦਿੱਤਾ ਜਾ ਰਿਹਾ ਸੀ

 

ਜਿਸ ਲਈ ਕਈ ਵਾਰ ਸ਼ਿਕਾਇਤ ਵੀ ਦਿੱਤੀ ਗਈ ਹੈ, ਪਰ ਕੋਈ ਸੁਣਵਾਈ ਨਹੀਂ ਹੋਈ ਦੱਸ ਦਈਏ ਕਿ ਸਖ਼ਤ ਐਕਸ਼ਨ ਲੈਂਦਿਆ ਪੁਲਿਸ ਵਲੋਂ ਸਕੂਲ ਵਿੱਚ ਬੱਚਿਆਂ ਨੂੰ ਜ਼ਹਿਰੀਲਾ ਖਾਣ ਦੇਣ ਉੱਤੇ ਹੋਸਟਲ ਵਿੱਚ ਖਾਣਾ ਦੇਣ ਵਾਲੇ ਠੇਕੇਦਾਰ ਅਤੇ ਮੈਸ ਮੈਨੇਜਰ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਠੇਕੇਦਾਰ ਮਨਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 307 ਧਾਰਾ ਤਹਿਤ ਪਰਚਾ ਵੀ ਦਰਜ ਕੀਤਾ ਗਿਆ ਹੈ। ਹੋਸਟਲ ਦਾ ਕੰਟਰੈਕਟ ਵੀ ਰੱਦ ਕੀਤਾ ਗਿਆ।ਜ਼ਿਕਰਯੋਗ ਹੈ

ਕਿ ਸਰਕਾਰਾਂ ਵੱਲੋਂ ਬੱਚਿਆਂ ਨੂੰ ਮਿੱਡ ਡੇਅ ਮੀਲ ਦੇਣ ਦੀ ਗੱਲ ਤਾਂ ਕੀਤੀ ਜਾਂਦੀ ਹੈ। ਪਰ, ਬੱਚਿਆਂ ਨੂੰ ਕਿਸ ਤਰ੍ਹਾਂ ਦਾ ਖਾਣਾ ਮਿਲਦਾ ਉਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ। ਅਜਿਹੀ ਘਟਨਾ ਸਾਹਮਣੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਸਾਹਮਣੇ ਆਈ ਹੈ। ਜਿੱਥੇ ਪੜ੍ਹਨ ਵਾਲੇ ਕਰੀਬ 60 ਬੱਚੇ ਇੱਕੋ ਰਾਤ ਹੀ ਬਿਮਾਰ ਹੋ ਗਏ ਹਨ। ਇਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਸਰਕਾਰੀ ਹਸਪਤਾਲ ਵਿੱਚ ਭਰਤੀ ਹੋਏ ਬੱਚਿਆਂ ਦਾ ਕਹਿਣਾ ਹੈ ਕਿ ਸਾਨੂੰ ਸਕੂਲ ਪ੍ਰਸ਼ਾਸਨ ਵੱਲੋਂ ਵਧੀਆ ਖਾਣਾ ਨਹੀਂ ਦਿੱਤਾ ਜਾ ਰਿਹਾ। ਜਿਸ ਵਿੱਚ ਸੁੰਡੀਆਂ ਵਾਲਾ ਖਾਣਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਅਸੀਂ ਬਿਮਾਰ ਹੋਏ ਹਾਂ। ਬੱਚਿਆਂ ਨੇ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਿਹਾ ਕਿ ਸਾਡੇ ਵੱਲੋਂ ਕਈ ਵਾਰ ਇਹ ਗੱਲ ਸਕੂਲ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਗਈ ਹੈ। ਪਰ, ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਪਿਛਲੇ ਤਿੰਨ ਦਿਨਾਂ ਤੋਂ ਬੱਚਿਆਂ ਦੇ ਪੇਟ ਵਿੱਚ ਦਰਦ ਹੋ ਰਿਹਾ ਸੀ, ਪਰ ਇਸ ਵੱਲ ਵੀ ਕੋਈ ਧਿਆਨ ਨਾ ਦਿੱਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *