ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 22 ਸਾਲਾਂ ਦੇ ਪੁੱਤ ਦੀ UK ‘ਚ ਹੋਈ ਮੌ ਤ

Latest Update

 ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸ ਦੀ ਮਾਮੂਲੀ ਬੀਮਾਰੀ ਦੇ ਬਾਅਦ ਮੌਤ ਹੋ ਗਈ ਹੈ।

 

 ਮ੍ਰਿਤਕ ਦੀ ਪਛਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਥੋੜ੍ਹਾ ਬੀਮਾਰ ਸੀ, ਜਿਸ ਦੇ ਬਾਅਦ ਅਚਾਨਕ ਉਸ ਦੀ ਮੌਤ ਹੋ ਗਈ। ਲਕਸ਼ਦੀਪ ਹਾਲੇ 20 ਦਿਨ ਪਹਿਲਾਂ 9 ਨਵੰਬਰ ਨੂੰ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਜਿੱਥੇ ਜਾਕੇ ਉਹ ਬਿਮਾਰ ਹੋ ਗਿਆ ਅਤੇ ਉਸਨੂੰ ਹਸਪਤਾਲ਼ ਵਿੱਚ ਦਾਖਿਲ ਕਰਵਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈਉਸਦੇ ਪਿਤਾ ਦੀ 2014 ਵਿੱਚ

ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਸ ਤੋਂ ਬਾਅਦ ਉਸਦੀ ਮਾਂ ਨੇ ਲੋਕਾਂ ਦੇ ਘਰਾਂ ਵਿੱਚ ਮਿਹਨਤ ਮਜ਼ਦੂਰੀ ਕਰਕੇ ਆਪਣੇ ਦੋਵੇਂ ਬੱਚਿਆਂ ਨੂੰ ਪਾਲਿਆ। ਹੁਣ ਪਰਿਵਾਰ ਵਿੱਚ ਉਸਦੀ ਛੋਟੀ ਭੈਣ ਅਤੇ ਉਸਦੀ ਮਾਤਾ ਹੀ ਰਹਿ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਾਰੇ ਪਿੰਡ ਵਾਲਿਆਂ ਮਿਲ ਕੇ 18 ਲੱਖ ਦੇ ਕਰੀਬ ਕਰਜ਼ਾ ਦਵਾਇਆ ਸੀ ਕਿ ਲਕਸ਼ਦੀਪ ਬਾਹਰ ਜਾ ਕੇ ਆਪਣੇ ਘਰ ਦੇ ਹਾਲਾਤ ਸੁਧਾਰ ਸਕੇ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *