ਭਾਣਜੇ ਨੇ ਆਪਣੀ ਹੀ ਮਾਸੀ ਦਾ ਕੀਤਾ ਕਤ ਲ

Latest Update

ਤਰਨਤਾਰਨ ਦੇ ਸਮਾਰਟ ਸਿਟੀ ‘ਚ ਐਤਵਾਰ ਨੂੰ ਪ੍ਰਾਪਰਟੀ ਵਿਵਾਦ ਕਾਰਨ ਘਰ ‘ਚ ਦਾਖਲ ਹੋ ਕੇ ਇੱਕ ਔਰਤ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਕਿ ਇਸ ਘਟਨਾ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਔਰਤ ਦੇ ਭਾਣਜੇ ਨੇ ਅੰਜਾਮ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਮਾਰਟ ਸਿਟੀ ਕਲੋਨੀ (ਪੰਡੋਰੀ ਗੋਲਾ) ਦੀ ਰਹਿਣ ਵਾਲੀ ਅਰਸ਼ਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਭੂਆ ਕੁਲਵਿੰਦਰ ਕੌਰ (35) ਨਾਲ ਰਹਿੰਦੀ ਸੀ, ਉਸ ਦੇ ਘਰ ਇਕ ਬਜ਼ੁਰਗ ਪਿਤਾ ਹੈ। ਉਹ ਘਰ ਵਿੱਚ ਨਹੀਂ ਸੀ। ਦੇਰ ਸ਼ਾਮ ਜਦੋਂ ਉਹ ਘਰ ਪਰਤੀ ਤਾਂ ਉਸ ਦੀ ਮਾਸੀ ਦੀ ਲਾਸ਼ ਰਸੋਈ ਵਿੱਚ ਪਈ ਸੀ। ਜਿਸ ਕਾਰਨ ਜਾਪਦਾ ਸੀ ਕਿ ਉਸ ਦੀ ਮਾਸੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ।ਅਰਸ਼ਦੀਪ ਕੌਰ ਨੇ ਦੱਸਿਆ ਕਿ ਉਸਦੀ ਮਾਸੀ ਕੁਲਵਿੰਦਰ ਕੌਰ ਦੀ ਭੈਣ ਦੇਲੜਕੇ ਗੁਰਸ਼ੀਨਾਜ਼ ਸਿੰਘ ਉਰਫ ਸਿਕੰਦਰ ਵਾਸੀ ਪੱਟੀ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਸਿਕੰਦਰ ਨੇ ਦੇਰ ਸ਼ਾਮ ਉਨ੍ਹਾਂ ਦੇ ਘਰ ਆ ਕੇ ਮਾਸੀ ਕੁਲਵਿੰਦਰ ਕੌਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਨੇ ਦੱਸਿਆ ਕਿ ਉਕਤ ਦੋਸ਼ੀ ਅਕਸਰ ਉਸ ਦੇ ਘਰ ਆਉਂਦਾ ਰਹਿੰਦਾ ਸੀ, ਜਿਸ ਨੇ ਮੌਕਾ ਪਾ ਕੇ ਪੂਰੀ ਵਿਉਂਤਬੰਦੀ ਨਾਲ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।ਘਟਨਾ ਦੀ ਸੂਚਨਾ

ਮਿਲਦੇ ਹੀ ਥਾਣਾ ਸਦਰ ਦੇ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ, ਥਾਣਾ ਸਦਰ ਦੇੇ ਮੁਖੀ ਪੁਲਿਸ ਪਾਰਟੀ ਸਮੇਤ ਪਹੁੰਚੇ। ਪੁਲਿਸ ਫੋਰਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਡੀ.ਐਸ.ਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਕੌਰ ਦੇ ਬਿਆਨ ਲੈ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜੋ ਵੀ ਦੋਸ਼ੀ ਪਾਏ ਜਾਣਗੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *