ਪੰਜਾਬੀ ਦੀ ਕੁਵੈਤ ‘ਚ ਮੌਤ, ਘਰ ‘ਚ ਵਿਛਿਆ ਸੱਥਰ

Latest Update

ਸੰਗਰੂਰ ਦੇ ਪਿੰਡ ਭੁੱਲਰ ਹੇੜੀ ਦੇ ਰਹਿਣ ਵਾਲੇ ਵਿਅਕਤੀ ਦੀ ਕੁਵੈਤ ‘ਚ ਮੌਤ ਹੋ ਗਈ, ਜਿਸ ਦੀ ਪਛਾਣ ਨਵਾਬ ਖ਼ਾਨ ਵਜੋਂ ਹੋਈ ਹੈ। ਮ੍ਰਿਤਕ ਨੇ 2 ਦਿਨ ਬਾਅਦ 6 ਦਸੰਬਰ ਨੂੰ ਆਪਣੇ ਘਰ 2 ਮਹੀਨਿਆਂ ਦੀ ਛੁੱਟੀ ਕੱਟਣ ਲਈ ਆਉਣਾ ਸੀ ਪਰ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਫਿਲਹਾਲ ਮ੍ਰਿਤਕ ਦੀ ਲਾਸ਼ ਘਰ ਪੁੱਜਣ ‘ਤੇ ਘਰ ‘ਚ ਗਮ ਦਾ ਮਾਹੌਲ ਛਾਇਆ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨਵਾਬ ਖ਼ਾਨ ਦੇ ਪੁੱਤਰ ਅਸੀਮ ਨੇ ਦੱਸਿਆ ਕਿ ਉਹ ਤਿੰਨ ਭੈਣ-ਭਰਾ ਹਨ।ਉਨ੍ਹਾਂ ਦੇ ਪਿਤਾ 12 ਸਾਲ ਪਹਿਲਾਂ ਰੁਜ਼ਗਾਰ ਲਈ ਕੁਵੈਤ ਗਏ ਸਨ। ਉਨ੍ਹਾਂ ਨੇ 6

ਦਸੰਬਰ ਨੂੰ 2 ਮਹੀਨਿਆਂ ਦੀ ਛੁੱਟੀ ‘ਤੇ ਆਉਣਾ ਸੀ ਕਿਉਂਕਿ ਉਸ ਦੇ ਪੁੱਤਰ ਦੀ ਲੋਹੜੀ ਸੀ ਅਤੇ ਘਰ ‘ਚ ਖ਼ੁਸ਼ੀਆਂ ਦਾ ਮਾਹੌਲ ਛਾਇਆ ਹੋਇਆ ਸੀ। ਅਸੀਮ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਉਸ ਨੇ ਆਪਣੇ ਪਿਤਾ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਤਾਂ ਸਭ ਠੀਕ ਸੀ ਅਤੇ ਉਹ ਬੇਹੱਦ ਖ਼ੁਸ਼ ਸਨ ਕਿਉਂਕਿ ਉਨ੍ਹਾਂ ਨੇ ਪੋਤੇ ਨੂੰ ਪਹਿਲੀ ਵਾਰ ਦੇਖਣਾ ਸੀ ਪਰ ਬਾਅਦ ‘ਚ ਅਚਾਨਕ ਉਨ੍ਹਾਂ ਦਾ ਬੀ. ਪੀ. ਵੱਧ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਉਣਾ ਪਿਆ।

ਫਿਰ ਉਨ੍ਹਾਂ ਦੇ ਸਿਰ ਦਾ ਆਪਰੇਸ਼ਨ ਕਰਨਾ ਪਿਆ, ਜਿਸ ਤੋਂ ਬਾਅਦ ਉਹ ਕੋਮਾ ‘ਚ ਚਲੇ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਨੇ ਦੱਸਿਆ ਕਿ ਨਵਾਬ ਖਾਨ ਦੀ ਮ੍ਰਿਤਕ ਦੇਹ ਪਿੰਡ ਪੁੱਜਦੇ ਹੀ ਮਾਤਮ ਵਾਲਾ ਮਾਹੌਲ ਛਾ ਗਿਆ। ਉਸ ਨੇ ਕਿਹਾ ਕਿ 12 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਨਵਾਬ ਖ਼ਾਨ ਵਿਦੇਸ਼ ਗਿਆ ਸੀ, ਜੋ ਕਿ ਹੁਣ ਬਾਕਸ ‘ਚ ਲਾਸ਼ ਬਣ ਕੇ ਵਾਪਸ ਮੁੜਿਆ ਹੈ, ਜਿਸ ਨਾਲ ਪੂਰੇ ਪਿੰਡ ‘ਚ ਸੋਗ ਫੈਲ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *