ਗੁਰੂਘਰ ‘ਚ ਵੜ੍ਹਿਆ ਸਿਰਫਿਰਾ ਸ਼ਖ਼ਸ, ਪਹਿਲਾਂ ਕੁੱਟਿਆ ਗ੍ਰੰਥੀ, ਫਿਰ ਖੁਦ ਹੋਇਆ ਨੰ ਗਾ

Latest Update

ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਪਿੰਡ ਸਿੱਲ ਦੇ ਗੁਰੂ ਘਰ ਵਿੱਚ ਦਾਖਲ ਹੋਇਆ ਅਤੇ ਪਾਠ ਕਰਦੇ ਪਾਠੀ ਸਿੰਘ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਗ੍ਰੰਥੀ ਨੂੰ ਘੜੀਸ ਕੇ ਲੈ ਜਾਂਦਾ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਨੇੜੇ ਪਿੰਡ ਸਿੱਲ ਵਿਚ ਗੁਰਦਵਾਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ

ਸਾਹਿਬ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉਪਰ ਹੋਏ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਬੇਅਦਬੀਆਂ ਨੂੰ ਰੋਕਣ ਵਿਚ ਸਰਕਾਰ ਦੀ ਅਸਫ਼ਲਤਾ ਕਾਰਨ ਗੁਰੂ ਦੋਖੀਆਂ ਦੇ ਹੌਂਸਲੇ ਹੋਰ ਵੱਧ ਰਹੇ ਹਨ, ਜੋ ਕਿ ਚਲ ਰਹੀ ਕਿਸੇ ਵੱਡੀ ਤੇ ਡੂੰਘੀ ਸਾਜ਼ਸ਼ ਵਲ ਇਸ਼ਾਰਾ ਕਰ ਰਹੇ ਹਨ।ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਹੁਣ ਸਿੱਖ ਸੰਗਤਾਂ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ

ਰੋਕਣ ਲਈ ਕੇਵਲ ਸਰਕਾਰਾਂ ਤੋਂ ਆਸ-ਉਮੀਦ ਰੱਖਣ ਦੀ ਬਜਾਇ ਪਿੰਡਾਂ, ਨਗਰਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਖ਼ੁਦ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸਖ਼ਤ ਲਹਿਜੇ ਵਿਚ ਆਖਿਆ ਕਿ ਪਿੰਡਾਂ ਦੀਆਂ ਗੁਰਦਵਾਰਾ ਕਮੇਟੀਆਂ ਵੀ ਬੇਅਦਬੀਆਂ ਦੀਆਂ ਘਟਨਾਵਾਂ ਲਈ ਅਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀਆਂ ਜਿਸ ਕਾਰਨ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਤੇ ਮਰਿਆਦਾ ਦੀ ਪਹਿਰੇਦਾਰੀ ਨੂੰ ਮਜ਼ਬੂਤ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *