ਪਿਓ ਪੁੱਤ ‘ਚ ਹੋਈ ਤਕਰਾਰ, ਪਿਓ ਨੇਂ ਪੀਤੀ ਜ਼ਹਿਰ ਮੁੰਡੇ ਨੇ ਮਾਰੀ ਨਹਿਰ ‘ਚ ਛਾਲ

Latest Update

ਪਿਓ-ਪੁੱਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੇ ਨਹਿਰ ਵਿਚ ਛਾਲ ਮਾਰ ਦਿਤੀ ਜਦਕਿ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ।ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।

ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ।ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ

ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਅਪਣੇ ਪਿਤਾ ਦੀ ਮੌਤ ਦਾ ਪਤਾ ਲੱਗਣ ’ਤੇ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿਚ ਛਾਲ ਮਾਰ ਦਿਤੀ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *