ਨਵੇਂ ਵਿਆਹੇ ਮੁੰਡੇ ਦੀ ਹੋਈ ਮੌਤ ਸੱਜਰੀ ਵਿਆਹੀ ਨੂੰ ਲੈਣ ਸਹੁਰੇ ਜਾ ਰਿਹਾ ਸੀ ਨੌਜਵਾਨ

Latest Update

 ਰੋਪੜ ‘ਚ ਲਗਾਤਾਰ ਸੜਕੀ ਹਾਦਸਿਆਂ ਵਿੱਚ ਇਜ਼ਾਫਾ ਹੋਇਆ ਹੈ। ਰੋਪੜ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਵਿੱਚ ਹੀ ਕਰੀਬ ਤਿੰਨ ਸੜਕੀ ਹਾਦਸੇ ਹੋ ਚੁੱਕੇ ਹਨ। ਜਿਨਾਂ ਵਿੱਚੋਂ ਦੋ ਹਾਦਸਿਆਂ ‘ਚ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਹੋਇਆ ਅਤੇ ਇੱਕ ਹਾਦਸੇ ‘ਚ ਜਾਨੀ ਨੁਕਸਾਨ ਹੋਇਆ। ਅੱਜ ਵਾਪਰੇ ਪਿੰਡ ਸਰਹਾਣਾ ਨੇੜੇ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਕਾਰ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰੀ ਹੈ।

 

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਹਾਦਸੇ ਦਾ ਸ਼ਿਕਾਰ ਹੋੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਹਾਲਤ ਜਿਆਦਾ ਨਾਜ਼ੁਕ ਹੋਣ ਕਾਰਨ ਉਸ ਨੂੰ ਅੱਗੇ ਰੈਫ਼ਰ ਕੀਤਾ ਗਿਆ ਜਿੱਥੇ ਰਸਤੇ ‘ਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਨੇ ਦਮ ਤੋੜ ਦਿੱਤਾ। ਇਸ ਤੇਜ਼ ਰਫ਼ਤਾਰ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁੱਝ ਗਿਆ। ਇਸ ਨਾਲ ਦੋ ਘਰ ਬਰਬਾਦ ਹੋ ਗਏ।ਵੱਡੇ ਦੁੱਖ ਦੀ ਗੱਲ ਹੈ ਕਿ ਮ੍ਰਿਤਕ ਨੌਜਵਾਨ ਦਾ ਮਹਿਜ਼ 10 ਦਿਨ ਪਹਿਲਾਂ ਵਿਆਹ ਹੋਇਆ ਸੀ ਅਤੇ

ਉਹ ਸੁਹਰੇ ਘਰ ਆਪਣੀ ਪਤਨੀ ਨੂੰ ਲੈਣ ਜਾ ਰਿਹਾ ਸੀ ਕਿ ਰਸਤੇ ਤੇਜ਼ ਰਫ਼ਥਾਰ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਰੁੜਕੀ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਸ਼ਾਦੀ ਉਹਨਾਂ ਦੀ ਭਤੀਜੀ ਨਾਲ ਬੜੇ ਚਾਵਾਂ ਮਲ੍ਹਾਰਾਂ ਨਾਲ ਦਸ ਦਿਨ ਪਹਿਲਾਂ ਹੋਈ ਸੀ। ਕਿ ਹਾਦਸੇ ਨੇ ਸਭ ਕੁਝ ਖਤਮ ਕਰ ਦਿੱਤਾ। ਇਸ ਸਬੰਧੀ ਪੁਲਿਸ ਥਾਣਾ ਸਦਰ ਮੋਰਿੰਡਾ ਦੇ ਐਸਐਚਓ

ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਪਿੰਡ ਟੱਪਰੀਆਂ ਜੋ ਕਿ ਜ਼ਿਲ੍ਹਾ ਮੋਹਾਲੀ ਆਪਣੇ ਸਹੁਰੇ ਘਰ ਪਿੰਡ ਰੁੜਕੀ ਹੀਰਾਂ ਵਿਖੇ ਆਪਣੀ ਪਤਨੀ ਨੂੰ ਲੈਣ ਲਈ ਜਾ ਰਿਹਾ ਸੀ ਕਿ ਉਸ ਦੀ ਵਰਨਾ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਵਿੱਚ ਜਾ ਵੱਜੀ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਉਹਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੋਪੜ ਭੇਜ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *