Police ਦੀ ਵਰਦੀ ‘ਚ ਲੁਟੇਰਿਆਂ ਨੇ ਟਰੇਨ ‘ਚ ਸਵਾ ਦੋ ਕਰੋੜ ਦਾ ਲੁੱਟਿਆ ਸੋਨਾ, ਦੇਖੋ ਪੁਲਿਸ ਨੇ ਕਿਸ ਤਰ੍ਹਾਂ ਕੀਤਾ ਕਾਬੂ

Latest Update

ਸੰਗਰੂਰ ਦੇ ਰੇਲਵੇ ਸਟੇਸ਼ਨ ਤੋਂ ਪੌਣੇ ਦੋ ਕਰੋੜ ਰੁਪਏ ਮੁੱਲ ਦਾ ਸੋਣਾ ਲੁੱਟਣ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸੂਰਤ ਨਾਲ ਸਬੰਧਤ ਸ੍ਰੀ ਬਾਈਟ ਮੈਜਿਸਟਕ ਕੰਪਨੀ ਦੇ ਮੁਲਾਜ਼ਮ ਰਾਜੂ ਕੋਲੋਂ ਤਿੰਨ ਕਿਲੋ 765 ਗ੍ਰਾਮ ਸੋਨਾ ਲੁੱਟਣ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਬਠਿੰਡਾ ਪੁਲਿਸ ਨੇ ਐਤਵਾਰ ਨੂੰ ਲੁੱਟ ਕਰਨ ਵਾਲੇ ਲੁਟੇਰਿਆਂ ਨੂੰ ਬਠਿੰਡਾ ਵਿਚ ਘੇਰ ਕੇ ਉਨ੍ਹਾਂ ਕੋਲ ਸੋਨਾ ਬਰਾਮਦ ਕਰ ਲਿਆ ਸੀ ਜਦੋਂ ਕਿ ਕਥਿਤ ਲੁਟੇਰੇ ਫਰਾਰ ਹੋਣ ਵਿੱਚ ਸਫਲ ਹੋ ਗਏ ਸਨ।

ਹੁਣ ਬਠਿੰਡਾ ਪੁਲਿਸ ਨੇ ਸੋਨੇ ਦੀ ਇਸ ਲੁੱਟ ਵਿਚ ਸ਼ਾਮਲ ਇਕ ਪੁਲਿਸ ਮੁਲਾਜ਼ਮ ਅਸੀਮ ਕੁਮਾਰ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਰਾਮਸਰਾ ਜ਼ਲ੍ਹਿਾ ਫਾਜ਼ਲਿਕਾ ਨੂੰ ਗ੍ਰਿਫਤਾਰ ਕਰ ਲਿਆ ਹੈ।ਸੰਗਰੂਰ ‘ਚ ਹੋਈ ਇਸ ਲੁੱਟ ਦੇ ਮਾਮਲੇ ਵਿੱਚ ਅਸੀਮ ਕੁਮਾਰ ਤੋਂ ਇਲਾਵਾ ਜੈ ਰਾਮ ਵਾਸੀ ਰਾਏਪੁਰ ਜ਼ਿਲ੍ਹਾ ਫਾਜ਼ਲਿਕਾ, ਵਿਨੋਦ ਕੁਮਾਰ ਵਾਸੀ ਸੀਤੋਂ ਗੁੰਨੋ ਜ਼ਿਲ੍ਹਾ ਫਾਜ਼ਿਲਕਾ, ਨਿਸ਼ਾਨ ਸਿੰਘ ਵਾਸੀ ਪਿੰਡ ਸਰਾਵਾਂ ਬੋਦਲਾ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਇਕ ਅਣਪਛਾਤਾ ਵਿਅਕਤੀ ਵੀ ਸ਼ਾਮਲ ਹੈ। ਬਠਿੰਡਾ ਪੁਲਿਸ ਨੇ ਥਾਣਾ ਸਿਵਲ ਲਾਈਨ ਵਿਚ ਸਾਹਿਲ ਖਿੱਪਲ ਵਾਸੀ

ਵਿਸ਼ਾਲ ਨਗਰ ਬਠਿੰਡਾ ਦੇ ਬਿਆਨਾਂ ’ਤੇ ਸਾਰੇ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਇਸ ਲੁੱਟ ਦੀ ਵਾਰਦਾਤ ਵਿਚ ਦੋ ਪੁਲਿਸ ਮੁਲਾਜ਼ਮ ਸ਼ਾਮਲ ਹਨ ਜਿਹੜੇ ਕਿ ਫਾਜ਼ਲਿਕਾ ਜ਼ਲਿੇ ਅੰਦਰ ਹੀ ਤੈਨਾਤ ਹਨ। ਦੂਜੇ ਪਾਸੇ ਸੰਗਰੂਰ ਦੇ ਰੇਲਵੇ ਸਟੇਸ਼ਨ ਤੋਂ ਹੋਈ ਇਸ ਲੁੱਟ ਦੇ ਮਾਮਲੇ ਵਿਚ ਪੁਲਿਸ ਕਈ ਥਿਓਰੀਆਂ ’ਤੇ ਕੰਮ ਕਰ ਰਹੀ। ਸੋਨਾ ਲੈ ਕੇ ਆ ਰਹੇ ਕੰਪਨੀ ਦੇ ਮੁਲਾਜ਼ਮ ਉੱਪਰ ਵੀ ਸ਼ੱਕ ਦੀ ਸੂਈ ਘੁੰਮ ਰਹੀ ਹੈ। ਆਖਰਕਾਰ ਪੌਣੇ ਦੋ ਕਰੋੜ ਰੁਪਏ ਮੁੱਲ ਦਾ ਸੋਨਾ ਲੈ ਕੇ ਆ ਰਹੇ ਮੁਲਾਜ਼ਮ ਦੀ ਸੂਚਨਾ ਲੁਟੇਰਿਆਂ ਨੂੰ ਕਿਸ ਤਰ੍ਹਾਂ ਮਿਲੀ। ਥਾਣਾ

ਸਿਵਲ ਲਾਈਨ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਵਿੱਚ ਸੋਨੇ ਦੀ ਲੁੱਟ ਕਰਨ ਸਮੇਂ ਗ੍ਰਿਫਤਾਰ ਕੀਤੇ ਆਸ਼ੀਮ ਕੁਮਾਰ ਨੇ ਵਰਦੀ ਪਹਿਨੀ ਹੋਈ ਸੀ। ਉਨ੍ਹਾਂ ਦੱਸਿਆ ਕਿ ਸੋਨੇ ਤੋਂ ਇਲਾਵਾ ਵਾਰਦਾਤ ਵਿਚ ਵਰਤੀ ਗਈ ਕਾਰ ਅਤੇ ਪੁਲਿਸ ਦੀ ਵਰਦੀ ਵੀ ਅਸੀਮ ਕੁਮਾਰ ਤੋਂ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਸੀਮ ਕੁਮਾਰ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦਾ ਬਾਅਦ ਵਿਚ ਖੁਲਾਸਾ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *