ਇਟਲੀ ’ਚ ਪੰਜਾਬੀ ਨੌਜਵਾਨ ਨੇ ਹਾਸਿਲ ਕੀਤੀ ਵੱਡੀ ਉਪਲੱਬਧੀ ਇਟਲੀ ਪੁਲਿਸ ਵਿੱਚ ਹੋਇਆ ਭਰਤੀ, ਪੰਜਾਬ ਦਾ ਨਾਮ ਕੀਤਾ ਰੋਸ਼ਨ

Latest Update

 ਪੰਜਾਬੀਆ ਨੇ ਵਿਦੇਸ਼ਾਂ ‘ਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ‘ਚ ਵੀ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰ ਲਈਆਂ ਹਨ। ਸਮਰਾਲਾ ਦੇ ਨਜਦੀਕੀ ਪਿੰਡ ਹਰਿਓਂ ਦੇ ਨੌਜਵਾਨ ਨੇ ਇਟਲੀ ‘ਚ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ‘ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉੱਥੇ ਉਸਦਾ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ,

ਜੋ ਅੱਜਕੱਲ੍ਹ ਇਟਲੀ ਦੇ ਸ਼ਹਿਰ ਮੋਦਨੇ ‘ਚ ਰਹਿੰਦੇ ਹਨ। ਪਿਤਾ ਸੁਰਿੰਦਰ ਸਿੰਘ ਭੁੱਲਰ ਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ‘ਚ ਨੌਕਰੀ ਪ੍ਰਾਪਤ ਕੀਤੀ ਹੈ।ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪਿਤਾ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਪੜ੍ਹਾਈ ‘ਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ‘ਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ‘ਚ ਟਰਾਂਸਲੇਟਰ ਦੇ ਤੌਰ ‘ਤੇ ਨੌਕਰੀ ਕਰ ਰਹੇ ਹਨ।ਇਸ ਮੌਕੇ ਪਿੰਡ ਹਰਿਓਂ ਵਿਖੇ ਰਹਿ ਰਹੈ ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ, ਦਾਦੀ ਗੁਰਮੀਤ ਕੌਰ ਅਤੇ ਹੋਰ ਪਰਿਵਾਰਕ ਜੀਆਂ ਨੂੰ ਹਰ ਪਾਸਿਓਂ ਮੁਬਾਰਕਾਂ ਮਿਲ ਰਹੀਆਂ ਹਨ। ਇਸ ਮੌਕੇ ਸਮੂਹ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਆ ਕੇ

ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਤੇ ਖੁਸ਼ੀ ਸਾਂਝੀ ਕੀਤੀ। ਅਰਸ਼ਦੀਪ ਦੇ ਘਰ ਆ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ‘ਤੇ ਬਲਵੀਰ ਸਿੰਘ ਜਨਰਲ ਮੈਨੇਜਰ, ਮਲਕੀਤ ਸਿੰਘ, ਮੇਜਰ ਸਿੰਘ ਭੁੱਲਰ, ਡਾ. ਬਲਵਿੰਦਰ ਸਿੰਘ ਭੱਟੀ, ਸੰਪੂਰਨ ਸਿੰਘ, ਬਚਿੱਤਰ ਸਿੰਘ, ਗੁਰਮਿੰਦਰ ਸਿੰਘ ਭੱਟੀ, ਅਮਰਜੀਤ ਸਿੰਘ, ਸਿਕੰਦਰ ਸਿੰਘ, ਕੁਲਮਿੰਦਰ ਸਿੰਘ, ਬਲਜੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *