ਗੜ੍ਹਸ਼ੰਕਰ ’ਚ ਵਾਪਰਿਆ ਵੱਡਾ ਹਾਦਸਾ ਦੋ ਵਾਹਨਾਂ ਦੀ ਹੋਈ ਆਪਸੀ ਟੱਕਰ

Latest Update

ਗੜ੍ਹਸ਼ੰਕਰ-ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਮੁਤਾਬਕ ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਅਤੇ ਮੋਟਰਸਾਈਕਲ ਸਵਾਰ 3 ਵਿਅਕਤੀ ਗੜ੍ਹਸ਼ੰਕਰ ਤੋਂ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸਨ।

ਜਦੋਂ ਇਹ ਪਿੰਡ ਪਨਾਮ ਨੇੜੇ ਪੁੱਜੇ ਤਾਂ ਇਨ੍ਹਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋਂ 2 ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਬਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।ਮੌਕੇ ‘ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਹਾਦਸਾ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਵਾਪਰਿਆ। ਮ੍ਰਿਤਕਾਂ ‘ਚ ਪਿੰਡ ਪਚਨੰਗਲਾਂ ਵਾਸੀ ਅੰਗੂਰੀ ਲਾਲ ਦੇ ਬੇਟੇ ਨਿੱਕੂ ਅਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੇਮਰਾਜ ਪੁੱਤਰ ਜਗਦੀਸ਼ ਰਾਮ ਪਿੰਡ

ਪੰਚਨੰਗਲਾਂ ਸ਼ਾਮਲ ਹਨ। ਥਾਣਾ ਗੜ੍ਹਸ਼ੰਕਰ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਲਿਆਂਦਾ। ਪੁਲਸ ਚੌਂਕੀ ਸਮੁੰਦੜਾ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *