ਯੂਨੀਵਰਸਿਟੀ ਦੇ ਹੋਸਟਲ ਚ ਲੱਗੀ ਭਿਆਨਕ ਅੱਗ

Latest Update

ਇਰਾਕ ਦੀ ਇੱਕ ਯੂਨੀਵਰਸਿਟੀ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਉੱਤਰੀ ਇਰਾਕ ਯੂਨੀਵਰਸਿਟੀ ਦੇ ਡਾਰਮੇਟਰੀ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ।ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਦਿਸਤਾਨ ਖੇਤਰ ਦੇ ਏਰਬਿਲ ਸੂਬੇ ਦੇ ਸੋਰਾਨ ਸ਼ਹਿਰ ਵਿਚ ਸ਼ੁੱਕਰਵਾਰ ਰਾਤ ਨੂੰ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਝੁਲਸ ਗਏ।

ਸੋਰਨ ਸਿਹਤ ਵਿਭਾਗ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਗ ਸਭ ਤੋਂ ਪਹਿਲਾਂ ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਲੱਗੀ, ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਰਹਿੰਦੇ ਸਨ। ਇਸ ਤੋਂ ਬਾਅਦ ਅੱਗ ਪੂਰੀ ਪੰਜ ਮੰਜ਼ਿਲਾ ਇਮਾਰਤ ਵਿਚ ਫੈਲ ਗਈ। ਬਿਆਨ ‘ਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ।ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ

ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮਰਨ ਵਾਲਿਆਂ ਵਿਚ ਕਿੰਨੇ ਵਿਦਿਆਰਥੀ ਅਤੇ ਕਿੰਨੇ ਅਧਿਆਪਕ ਸ਼ਾਮਲ ਹਨ। ਅੱਗ ‘ਚ ਝੁਲਸੇ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਲਾਜ ਚੱਲ ਰਿਹਾ ਹੈ। ਕੁਝ ਲੋਕ ਗੰਭੀਰ ਰੂਪ ਵਿਚ ਝੁਲਸ ਗਏ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *