ਕਪੂਰਥਲਾ ਦੇ ਪਿੰਡ ਡਡਵਿੰਡੀ ਵਿਖੇ ਭੇਦ ਭਰੇ ਹਾਲਾਤਾਂ ਵਿਚ ਇੱਕ 24 ਸਾਲਾਂ ਨੌਜਵਾਨ ਦੀ ਮੌ ਤ

Latest Update

ਕਪੂਰਥਲਾ ਦੇ ਪਿੰਡ ਡਡਵਿੰਡੀ ਵਿਖੇ ਭੇਦ ਭਰੇ ਹਾਲਾਤਾਂ ਵਿਚ ਇੱਕ 24 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦਾ ਕਤਲ ਹੋ ਜਾਣ ਦੀ ਸ਼ੰਕਾ ਜਤਾਈ ਹੈ ਅਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਬੀਤੀ ਰਾਤ ਜਲੰਧਰ ਸੁਲਤਾਨਪੁਰ ਲੋਧੀ ਰੇਲਵੇ ਲਾਈਨ ਉੱਤੇ ਸਥਿਤ ਡਡਵਿੰਡੀ ਤੋਂ ਮੋਠਾਂਵਾਲਾ ਫਾਟਕ ਨੇੜਿਓਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਸਥਾਨ ਉੱਤੇ ਪੁੱਜੇ ਤਫਤੀਸ਼ੀ ਅਫ਼ਸਰ ਰੇਲਵੇ

ਪੁਲਿਸ ਦੇ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ ਸਵਾ 11 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਡਡਵਿੰਡੀ ਤੋਂ ਮੋਠਾਂਵਾਲਾ ਨੂੰ ਜਾਂਦੀ ਸੰਪਰਕ ਸੜਕ ਉੱਤੇ ਬਣੇ ਰੇਲਵੇ ਫਾਟਕ ਉੱਤੇ ਜੋਧਪੁਰ-ਜੰਮੂ ਤਵੀ ਰੇਲ ਗੱਡੀ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਤੁਰੰਤ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਤਾ ਪਤਾ ਕਿ ਮ੍ਰਿਤਕ ਗੁਲਸ਼ਨ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਡਡਵਿੰਡੀ ਦਾ ਰਹਿਣ ਵਾਲਾ ਸੀ ਅਤੇ

ਦਿਹਾੜੀ ਟੱਪਾ ਕਰਕੇ ਗੁਜ਼ਾਰਾ ਕਰਦਾ ਸੀ। ਉਨਾਂ ਦੱਸਿਆ ਕਿ ਅਗਲੀ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।ਦੂਜੇ ਪਾਸੇ ਮਾਮਲੇ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੀ ਮਾਂ ਨੇ ਆਰੋਪ ਲਗਾਇਆ ਹੈ ਕਿ ਤੇ ਉਸ ਦੇ ਪੁੱਤ ਦੀ ਮੌਤ ਕਿਸੇ ਹਾਦਸੇ ਦੌਰਾਨ ਨਹੀਂ ਹੋਈ, ਉਸ ਦਾ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕਤਲ ਕੀਤਾ ਗਿਆ ਹੈ। ਉਸਨੇ ਆਰੋਪ ਲਗਾਉਂਦੇ ਹੋਏ ਅੱਗੇ ਕਿਹਾ

ਕਿ ਮੇਰੇ ਲੜਕੇ ਦੇ ਕਿਸੇ ਲੜਕੀ ਦੇ ਨਾਲ ਸੰਬੰਧ ਸਨ, ਉਹ ਬੜੇ ਲੰਬੇ ਸਮੇਂ ਤੋਂ ਮੇਰੇ ਲੜਕੇ ਦੇ ਪਿੱਛੇ ਪਈ ਹੋਈ ਸੀ ਉਹ ਨਸ਼ਾ ਕਰਦੀ ਤੇ ਵੇਚਦੀ ਵੀ ਹੈ। ਉਹ ਧੱਕੇ ਨਾਲ ਸਾਡੇ ਘਰ ਦੇ ਵਿੱਚ ਦਾਖਲ ਹੁੰਦੀ ਰਹੀ ਮੈਂ ਉਸਦਾ ਬਹੁਤ ਤਰਲਾ ਮਿੰਨਤ ਕੀਤੀ ਕਿ ਮੇਰੇ ਪੁੱਤਰ ਦਾ ਪਿੱਛਾ ਛੱਡ ਦੇ ਪਰ ਉਹ ਪਿੱਛੇ ਨਾ ਹਟੀ। ਮਾਂ ਨੇ ਅੱਗੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਬੀਤੀ ਰਾਤ ਉਸੇ ਲੜਕੀ ਦੇ ਫੋਨ ਤੋਂ ਬਾਅਦ ਉਹ ਘਰੋਂ ਬਾਹਰ ਗਿਆ ਸੀ ਜਿਸ ਤੋਂ ਬਾਅਦ ਉਸਦੇ ਮੌਤ ਦੀ ਖਬਰ ਮਿਲੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *