ਪ੍ਰਾਇਮਰੀ ਸਕੂਲ ਦੇ ਸਾਹਮਣੇ ਬੱਚਿਆਂ ਅਤੇ ਮਾਪਿਆਂ ਨੇ ਟੀਚਰਾਂ ਦੀ ਮੰਗ ਨੂੰ ਲੈ ਕੇ ਸਕੂਲ ਦੇ ਗੇਟ ਬੰਦ ਕਰਕੇ ਦਿੱਤਾ ਧਰਨਾ

Latest Update

ਅੱਜ ਫ਼ਰੀਦਕੋਟ ਦੇ ਪਿੰਡ ਪਿਪਲੀ ਦੇ ਪ੍ਰਾਇਮਰੀ ਸਕੂਲ ਦੇ ਸਾਹਮਣੇ ਬੱਚਿਆਂ ਅਤੇ ਮਾਪਿਆਂ ਨੇ ਟੀਚਰਾਂ ਦੀ ਮੰਗ ਨੂੰ ਲੈ ਕੇ ਸਕੂਲ ਦੇ ਗੇਟ ਬੰਦ ਕਰਕੇ ਧਰਨਾ ਦਿੱਤਾ। ਇਸ ਸਮੇਂ ਪਿੰਡ ਦੇ ਮੋਹਤਬਾਰ ਵਿਅਕਤੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਵਿੱਚ 6 ਕਲਾਸਾਂ ਹਨ, ਜਿਨਾਂ ਵਿੱਚੋਂ ਦੋ ਕਲਾਸਾਂ ਪਹਿਲੀ ਅਤੇ ਦੂਜੀ ਕਲਾਸ ਖਾਲੀ ਹਨ। ਇਨ੍ਹਾਂ ਦੇ ਅਧਿਆਪਕ ਜਾਂ ਤਾਂ ਡੈਪੂਟੇਸ਼ਨ ਉੱਤੇ ਚਲਾ ਗਿਆ ਹੈ ਜਾਂ ਡੀਈਓ ਦਫਤਰ ਵੱਲੋਂ ਉਹਨਾਂ ਤੋਂ ਹੋਰ ਕੰਮ ਲਿਆ ਜਾ ਰਿਹਾ ਹੈ,

ਜਿਸ ਕਰਕੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖ ਕੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਟੀਚਰਾਂ ਦੀ ਕਮੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਇਹ ਰੋਸ ਧਰਨਾ ਦਿੱਤਾ।ਧਰਨੇ ਨੂੰ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਗੋਬਿੰਦ ਸਿੰਘ ਪਿਪਲੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜਿਲਾ ਐਗਜੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਕਿਹਾ ਕਿ ਸਰਕਾਰ ਨੂੰ ਗਰੀਬਾਂ ਅਤੇ ਆਮ ਕਿਸਾਨਾਂ ਦੇ ਬੱਚਿਆਂ ਦਾ ਕੋਈ ਫਿਕਰ ਨਹੀਂ ਹੈ,

ਜਿਸ ਕਰਕੇ ਸਕੂਲ ਵਿੱਚ ਪੂਰੇ ਟੀਚਰ ਨਹੀਂ ਭੇਜੇ ਜਾ ਰਹੇ।ਜੇਕਰ ਬੱਚਿਆਂ ਦੀ ਪਹਿਲੀ ਅਤੇ ਦੂਜੀ ਕਲਾਸ ਦੀ ਨੀਹ ਮਜਬੂਤ ਨਹੀਂ ਹੋਵੇਗੀ ਤਾਂ ਅੱਗੇ ਪੜ੍ਹਾਈ ਕਿਵੇਂ ਚੱਲੇਗੀ। ਇਸ ਲਈ ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਪਹਿਲੀ ਅਤੇ ਦੂਜੀ ਕਲਾਸ ਨੂੰ ਟੀਚਰ ਦਿੱਤੇ ਜਾਣ ਤਾਂ ਕਿ ਬੱਚਿਆਂ ਦੀ ਪੜ੍ਹਾਈ ਸਹੀ ਢੰਗ ਨਾਲ ਹੋ ਸਕੇ। ਇਸ ਤੋਂ ਇਲਾਵਾ ਹੋਰ ਮੰਗਾਂ ਨੂੰ ਦੱਸਦਿਆਂ ਕਿਹਾ ਕਿ ਬੱਚੇ ਧਰਤੀ ਵਾਲਾ ਨਲਕੇ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਨਾ ਹੀ ਕੋਈ ਸਫਾਈ ਦਾ ਪ੍ਰਬੰਧ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *