16 ਸਾਲਾਂ ਦੀ ਪੰਜਾਬਣ ਨੇ YouTube ਤੋਂ ਸਿੱਖ ਲਈਆਂ 7 ਵਿਦੇਸ਼ੀ ਭਾਸ਼ਾਵਾਂ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Latest Update

ਲਾਕਡਾਊਨ ਦੌਰਾਨ ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ ਅਤੇ ਜਦੋਂ ਉਸ ਨੂੰ ਇਕ ਭਾਸ਼ਾ ਸਮਝ ਆਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਦੂਜੀਆਂ ਭਾਸ਼ਾਵਾਂ  ਸਿੱਖਣਾ ਅਜਨੀਤ ਦਾ ਸ਼ੌਂਕ ਬਣਦਾ ਗਿਆ ਤੇ ਉਹ ਹੁਣ 7 ਵਿਦੇਸ਼ੀ ਭਾਸ਼ਾਵਾਂ ਚੰਗੀ ਤਰ੍ਹਾਂ ਨਾਲ ਸਿੱਖ ਚੁੱਕੀ ਹੈ।ਉਸਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਵਿਖੇ ਕਰਵਾਏ ਗਏ ਵਿਦੇਸ਼ੀ ਭਾਸ਼ਾ ਦੇ ਟੈਸਟ ਵਿੱਚ ਪੰਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਜਾਣਕਾਰੀ ਦਿੰਦਿਆਂ ਬੇਟੀ ਅਜਨੀਤ ਕੌਰ, ਪਿਤਾ ਮਨਦੀਪ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਲ 2020 ‘ਚ ਲੌਕਡਾਊਨ ਦੌਰਾਨ ਉਨ੍ਹਾਂ ਦੀ ਬੇਟੀ ਨੇ ਯੂ-ਟਿਊਬ ‘ਤੇ ਕੋਰੀਅਨ ਭਾਸ਼ਾ ਸਿੱਖਣਾ ਸ਼ੁਰੂ ਕੀਤਾ ਸੀ। ਜੋ ਉਸ ਨੇ ਕੁਝ ਹੀ ਦਿਨਾਂ ਵਿਚ ਸਿੱਖ ਲਈ ਅਤੇ ਜਦੋਂ ਉਸ ਨੂੰ ਇਕ ਭਾਸ਼ਾ ਸਮਝ ਆ ਗਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਅਜਨੀਤ ਲਈ ਆਸਾਨ ਹੋ ਗਈਆਂ। ਕੈਲੇਡੋਨੀਅਨ ਸਕੂਲ, ਪਠਾਨਕੋਟ‌ ਵਿੱਚ ਪੜ ਰਹੀ ਇਹ ਲੜਕੀ ਹੁਣ ਕੋਰੀਅਨ ਹੀ ਨਹੀਂ ਥਾਈ, ਜਪਾਨੀ

ਸਪੈਨਿਸ਼,ਤਿਬਤੀ ਆਦਿ ਵਿਦੇਸ਼ੀ ਭਾਸ਼ਾਵਾਂ ਵੀ ਆਸਾਨੀ ਨਾਲ ਬੋਲ ਲੈਂਦੀ ਹੈ।ਵਿਦੇਸ਼ੀ ਦੂਤਾਵਾਸ ਵਿੱਚ ਕੰਮ ਕਰਨਾ ਚਾਹੁੰਦੇ ਹੋ.ਅਜਨੀਤ ਦਾ ਕਹਿਣਾ ਹੈ ਕਿ ਉਹ ਭਾਰਤੀ ,ਕੋਰੀਆਈ ਜਾਂ ਉਨ੍ਹਾਂ ਭਾਸ਼ਾਵਾਂ ਨਾਲ ਸਬੰਧਤ ਕਿਸੇ ਦੂਤਾਵਾਸ ਵਿੱਚ ਕੰਮ ਕਰਨਾ ਚਾਹੁੰਦੀ ਹੈ ਜਿਹੜੀਆਂ ਉਹ ਸਿੱਖ ਚੁਕੀ ਹੈ। ਜਿਸ ਲਈ ਪਰਿਵਾਰ ਵੀ ਅਜਨੀਤ ਦਾ ਪੂਰਾ ਸਾਥ ਦੇ ਰਿਹਾ ਹੈ।ਅਜਨੀਤ ਨੇ ਦੱਸਿਆ ਕਿ ਉਸ ਦਾ ਦਿੱਲੀ ਦੀ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਵਿਦੇਸ਼ੀ ਕੋਰੀਅਨ ਭਾਸ਼ਾ ਦਾ ਟੈਸਟ ਸੀ ਜਿਸ ਵਿੱਚ ਪੰਜ ਰਾਜਾਂ ਦੇ ਬੱਚਿਆਂ ਨੇ ਭਾਗ ਲਿਆ ਸੀ ਅਤੇ ਉਹ ਇਸ ਟੈਸਟ

ਲਈ ਅਪਲਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਲੜਕੀ ਸੀ ਅਤੇ ਉਸ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਆਦਿ ਖੇਤਰਾਂ ਦੇ 750 ਬੱਚਿਆਂ ਨੇ ਭਾਗ ਲਿਆ ਸੀ। ਉਸ ਨੇ ਦੱਸਿਆ ਕਿ ਉਸ ਨੂੰ ਸੱਤ ਭਾਸ਼ਾਵਾਂ ਦਾ ਗਿਆਨ ਹੋਣ ਦੇ ਬਾਵਜੂਦ ਪੰਜਾਬੀ ਅਤੇ ਹਿੰਦੀ ਉਹ ਭਾਸ਼ਾਵਾਂ ਹਨ, ਜਿਨ੍ਹਾਂ ਵਿੱਚ ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਂਦਾ ਹੈ, ਜਦੋਂ ਕਿ ਹੋਰ ਵਿਦੇਸ਼ੀ ਭਾਸ਼ਾਵਾਂ ਵਿੱਚ ਅਜਿਹਾ ਨਹੀਂ ਹੈ, ਇਸ ਲਈ ਉਹ ਸਿਰਫ਼ ਹਿੰਦੀ ਅਤੇ ਪੰਜਾਬੀ ਬੋਲਣਾ ਹੀ ਪਸੰਦ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *