ਗੁਰਦਾਸਪੁਰ ਫ਼ਰਨੀਚਰ ਹਾਊਸ ਚ ਅੱਗ ਪੰਡੋਰੀ ਮਹੰਤਾਂ ਚ ਸੜ੍ਹ ਗਿਆ ਸਾਰਾ ਸਮਾਨ

Latest Update

ਪਿੰਡ ਪੰਡੋਰੀ ਮਹੰਤਾ ਵਿੱਚ ਮੰਗਲਵਾਰ ਦੇਰ ਰਾਤ ਅਚਾਨਕ ਇੱਕ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗ ਗਈ। ਇਸ ਕਾਰਨ ਦੁਕਾਨਦਾਰ ਦਾ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਆਸ-ਪਾਸ ਦੇ ਲੋਕਾਂ ਨੇ ਪਾਣੀ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਸ਼ਿ ਕੀਤੀ ਪਰ ਜਦੋਂ ਤੱਕ ਇਸ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਦੁਕਾਨ ਦਾ ਸਾਰਾ ਸਾਮਾਨ ਸੜ ਚੁੱਕਾ ਸੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੀੜਤ ਨੇ ਜ਼ਲਿ੍ਹਾ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਹ

ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਹੋ ਸਕੇ।ਦੁਕਾਨ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਹਰ ਰੋਜ਼ ਦੀ ਤਰਾਂ੍ਹ ਉਹ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਰਾਤ ਕਰੀਬ 11 ਵਜੇ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਦੁਕਾਨ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਦੁਕਾਨ ‘ਚ

ਸਭ ਕੁਝ ਸੜ ਚੁੱਕਾ ਸੀ।ਪੀੜਤ ਦਾ ਕਹਿਣਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਕਾਰਨ ਉਨਾਂ੍ਹ ਦਾ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ । ਉਸ ਨੇ ਬੈਂਕ ਤੋਂ ਲਿਮਟ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ ਪਰ ਅੱਗ ਲੱਗਣ ਕਾਰਨ ਸਭ ਕੁਝ ਸੁਆਹ ਹੋ ਗਿਆ। ਉਨਾਂ੍ਹ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।ਦੱਸ ਦੇਈਏ ਕਿ 12 ਦਸੰਬਰ ਨੂੰ ਮੇਹਰਚੰਦ ਰੋਡ ‘ਤੇ ਸਥਿਤ ਸੈਮਸੰਗ ਦੇ

ਕੇਅਰ ਸੈਂਟਰ ‘ਚ ਭਿਆਨਕ ਅੱਗ ਲੱਗ ਗਈ ਸੀ। ਇਸ ਦੌਰਾਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਖਿੜਕੀਆਂ ਤੋੜ ਕੇ ਇਸ ‘ਤੇ ਕਾਬੂ ਪਾ ਲਿਆ ਗਿਆ। ਉਸ ਸਮੇਂ ਵੀ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੀ ਦੱਸਿਆ ਜਾ ਰਿਹਾ ਸੀ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਵਿਭਾਗ ਦੇ ਕਰਮਚਾਰੀਆਂ ਨੂੰ ਦੋ ਗੱਡੀਆਂ ਦੀ ਵਰਤੋਂ ਕਰਨੀ ਪਈ। ਅੱਗ ਲੱਗਣ ਕਾਰਨ ਕਰੀਬ 80 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *