ਕਪਿਲ ਸ਼ਰਮਾ ਨੂੰ ਪਰੌਂਠੇ ਖਵਾਉਣ ਵਾਲੇ ਖ਼ਿਲਾਫ਼ ਪੁਲਿਸ ਨੇ ਮਾਮਲਾ ਕੀਤਾ ਦਰਜ

Latest Update

ਕਾਮੇਡੀ ਨਾਲ ਦੇਸ਼ ਭਰ ‘ਚ ਦਰਸ਼ਕਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਖਾਣ-ਪੀਣ ਦੇ ਵੀ ਕਾਫੀ ਸ਼ੌਕੀਨ ਹਨ। ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ‘ਹਾਰਟ ਅਟੈਕ’ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਮਾਡਲ ਟਾਊਨ ‘ਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਕਾਰੋਬਾਰੀ ਵੀਰ ਦਵਿੰਦਰ ਸਿੰਘ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਅੱਜ

ਜਲੰਧਰ ਦੇ ਮਾਡਲ ਟਾਊਨ ‘ਚ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੇ ਪੁਲਿਸ ਖਿਲਾਫ਼ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠੇ ਖਿਲਾਉਂਦੇ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਦੂਜੇ ਪਾਸੇ ਦੱਸ ਦਈਏ ਕਿ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਦੇ ਦੋਸ਼ ਹੇਠ ਪੁਲਿਸ ਨੇ ਉਸ ਖ਼ਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਹੈ। ਵੀਰ ਦਵਿੰਦਰ ਸਿੰਘ ਮਾਡਲ ਟਾਊਨ,

ਜਲੰਧਰ ਵਿੱਚ ਇੱਕ ਫੂਡ ਕਾਰਨਰ ਚਲਾਉਂਦਾ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਾਮੇਡੀਅਨ ਕਪਿਲ ਸ਼ਰਮਾ ਅਤੇ ਉਸ ਦਾ ਪਰਿਵਾਰ ਉਸ ਦੀ ਦੁਕਾਨ ‘ਤੇ ਪਰਾਂਠਾ ਖਾਣ ਲਈ ਆਏ ਸੀ।ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਅਤੇ ਫਿਰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਕੇ ਤੋਂ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਚਿਤਾਵਨੀ ਵੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਸਟਾਲ ਨਹੀਂ ਹਟਾਇਆ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਦੱਸਣਯੋਗ ਹੈ ਕਿ ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ ‘ਚ ਹੈ। ਗਿੰਨੀ ਜਲੰਧਰ ਦੀ ਰਹਿਣ ਵਾਲੀ ਹੈ। ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪਰੋਠਿਆਂ ਦਾ ਵੀਡੀਓ ਦੇਖਿਆ ਸੀ। ਇਸ ਤੋਂ ਬਾਅਦ ਉਹਨਾਂ ਨੂੰ ਵੀਰ ਦਵਿੰਦਰ ਨਾਲ ਪਰਾਂਠੇ ਖਾਣ ਦੀ ਇੱਛਾ ਹੋਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *