ED ਨੇ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ.

Latest Update

ਇਨਫੋਰਸਮੈਂਟ ਡਾਇਰੈਕਟਰੇਟ (Enforcement Directorat) ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮ (Sadhu Singh Dharamsot) ਸਰੋਤ ਨੂੰ ਦਰਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਬੀਤੀ ਦੇਰ ਰਾਤ ਗ੍ਰਿਫਤਾਰ ਕਰਨ ਉਪਰੰਤ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾ ਦਿੱਤਾ ਗਿਆ। ਇੱਥੇ ਇਹ ਦੱਸਣਾ ਬਣਦਾ ਹੈ ਕਈ ਈ.ਡੀ. ਵੱਲੋਂ ਗੁਪਤ ਤਰੀਕੇ ਨਾਲ ਧਰਮਸੋਤ ਨੂੰ ਪੇਸ਼ ਕੀਤਾ ਗਿਆ।

ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਦੇ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ ‘ਚ ਵੱਡਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਪਹਿਲਾਂ ਤੋਂ ਹੀ ਇਸ ਮਾਮਲੇ ‘ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਨਵੇਂ ਕਾਨੂੰਨ ਮੁਤਾਬਕ

ਹੁਣ ਸਾਬਕਾ ਮੰਤਰੀ ਦੀ ਜ਼ਮਾਨਤ ਹੋਰ ਵੀ ਮੁਸ਼ਕਿਲ ਹੋਣ ਵਾਲੀ ਹੈ ਅਤੇ ਇਸ ਦੇ ਨਾਲ ਹੀ ਕਈ ਅਫ਼ਸਰਾਂ ਦਾ ਨਾਮ ਵੀ ਜਾਂਚ ਦੇ ਘੇਰੇ ‘ਚ ਆ ਸਕਦਾ ਹੈ।  ਸੋਮਵਾਰ ਸ਼ਾਮ ਨੂੰ ਈ.ਡੀ. ਨੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਕੇਂਦਰੀ ਜਾਂਚ ਏਜੰਸੀ ਈ.ਡੀ. ਦੀ ਟੀਮ ਨੇ ਜੰਗਲ ਘੁਟਾਲੇ ਦੇ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਨੇ ਇਹ ਗ੍ਰਿਫਤਾਰੀ ਪੰਜਾਬ ‘ਚ ਜੰਗਲਾਤ ਵਿਭਾਗ ਨਾਲ ਕਰੋੜਾਂ

ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਕੀਤੀ ਹੈ। ਦੱਸ ਦੇਈਏ ਕਿ 30 ਨਵੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਐਕਟ ਦੀਆਂ ਧਾਰਾਵਾਂ ਤਹਿਤ ਜਲੰਧਰ ਦਫ਼ਤਰ ਤੋਂ ਈ.ਡੀ. ਦੀਆਂ ਟੀਮਾਂ ਵੱਲੋਂ ਪੰਜਾਬ ਦੇ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸ ਵੇਲੇ ਧਰਮਸੋਤ, ਜੰਗਲਾਤ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਅਤੇ ਪ੍ਰੈਸ ਰਿਪੋਰਟਰ ਕਮਲਜੀਤ ਸਿੰਘ ਅਤੇ ਕੁਝ ਹੋਰਾਂ ਦੇ ਘਰ ਛਾਪੇਮਾਰੀ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *