ਚੜ੍ਹਦੀ ਸਵੇਰ ਵੱਡਾ ਹਾਦਸਾ ਸਵਾਰੀਆਂ ਨਾਲ ਭਰੀ ਬੱਸ ਡਿਗੀ ਜਾ ਨਾਲੇ ਚ ਪਿਆ ਚੀਕ ਚਿਹਾੜਾ

Latest Update


ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਇੱਕ ਸਵਾਰੀਆਂ ਨਾਲ ਭਰੀ ਬੱਸ ਸੂਏ ‘ਚ ਡਿੱਗ ਗਈ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ। ਕੁੱਝ ਇੱਕ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਸੂਏ ‘ਚ ਡਿੱਗੀ ਬੱਸ ਵਿੱਚ ਕੁੱਲ 40 ਸਵਾਰੀਆਂ ਸਨ, ਜੋ ਕਿ ਤਰਨਤਾਰਨ ਤੋਂ ਅੰਮ੍ਰਿਤਸਰ ਆ ਰਹੀ ਸੀ। ਜਦੋਂ ਇਹ ਬੱਸ ਅੰਮ੍ਰਿਤਸਰ ਨੇੜੇ ਗੰਦੇ ਨਾਲੇ ਕੋਲ ਮੋੜ ਕੱਟਣ ਲੱਗੀ ਤਾਂ ਅਚਾਨਕ ਧੁੰਦ ਦੇ ਕਾਰਨ ਪਤਾ ਨਾ ਲੱਗਣ ਕਰਕੇ ਨਾਲੇ ਵਿੱਚ ਜਾ ਡਿੱਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧੁੰਦ ਹੋਣ ਕਾਰਨ ਜਦੋਂ ਬੱਸ ਮੋੜ ‘ਤੇ ਪਹੁੰਚੀ ਸੀ ਤਾਂ ਅਚਾਨਕ ਇੱਕ ਵਿਅਕਤੀ ਸਾਹਮਣੇ ਆ ਗਿਆ, ਜਿਸ ਨੂੰ ਬਚਾਉਂਦਿਆਂ ਇਹ ਹਾਦਸਾ ਵਾਪਰਿਆ।

ਇਹ ਰੋਡਵੇਜ਼ ਦੀ ਬੱਸ ਤਰਨਤਾਰਨ ਤੋਂ ਅੰਮ੍ਰਿਤਸਰ ਆ ਰਹੀ ਸੀ। ਜਦੋਂ ਹੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਤਾਂ ਅਚਾਨਕ ਲੋਕਾਂ ਵਿੱਚ ਚੀਕ-ਚਿਹਾੜਾ ਮੱਚ ਗਿਆ। ਲੋਕਾਂ ਵੱਲੋਂ ਬਚਾਓ ਬਚਾਓ ਦਾ ਰੋਲਾ ਸੁਣ ਕੇ ਆਸ ਪਾਸ ਦੇ ਲੋਕ ਮੌਕੇ ਉਪਰ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਲੋਕਾਂ ਨੇ ਮਸਾਂ ਇੱਕ ਇੱਕ ਕਰਕੇ ਸਵਾਰੀਆਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਦਾਖਲ ਕਰਵਾਇਆ। ਹਾਦਸੇ ਵਿੱਚ ਚੰਗੀ ਗੱਲ ਇਹ ਰਹੀ ਸੀ ਬੱਸ ਭਾਵੇਂ ਨੁਕਸਾਨ ਗਈ

ਪਰ ਕਿਸੇ ਵੀ ਸਵਾਰੀ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸੇ ਤਰ੍ਹਾਂ ਸੰਘਣੀ ਧੁੰਦ ਕਾਰਨ ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ‘ਤੇ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਪਿੰਡ ਭੂਲਪੁਰ ਨੇੜੇ ਦੁਪਹਿਰ ਸਮੇਂ ਵਾਪਰਿਆ। ਜਦੋਂ ਸੰਘਣੀ ਧੁੰਦ ਕਾਰਨ ਕਿਸੇ ਵਾਹਨ ਵੱਲੋਂ ਸਾਈਡ ਮਾਰਨ ‘ਤੇ ਕਾਰ ਬੇਕਾਬੂ ਹੋ ਕੇ ਸਿੱਧੀ ਦਰੱਖਤ ਵਿੱਚ ਜਾ ਵੱਜੀ। ਇਸ ਦੇ ਨਾਲ ਹੀ ਸੜਕ ਕਿਨਾਰੇ ਖੜੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ

ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਕਾਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਗੁਰਦਾਸਪੁਰ ਦੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ।
Leave a Reply

Your email address will not be published. Required fields are marked *