ਮੋਗਾ ਪੁਲਿਸ ਦੀ ਗੈਂਗਸਟਰ ਨਵਦੀਪ ਉਰਫ਼ ਜੌਹਨ ਤੇ ਵੱਡੀ ਕਾਰਵਾਈ

Latest Update

ਪੰਜਾਬ ਪੁਲਿਸ ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਨੂੰ ਕਾਬੂ ਕਰਨ ਦੇ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਚੱਲਦਿਆਂ ਕਈ ਥਾਵਾਂ ‘ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਵੀ ਦੇਖਣ ਨੂੰ ਮਿਲੇ। ਇਸ ਦੇ ਚੱਲਦਿਆਂ ਮੋਗਾ ‘ਚ ਪੁਲਿਸ ਨੇ ਸ਼ਨੀਵਾਰ ਨੂੰ ਗੈਂਗਸਟਰ ਨਵਦੀਪ ਸਿੰਘ ਉਰਫ ਜੌਹਨ ਬੁੱਟਰ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਪਿਸਤੌਲ ਅਤੇ 8 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਜੋਂ ਹੋਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਧਾਰਾ 302, 379, 307 ਤਹਿਤ ਕਈ ਕੇਸ ਦਰਜ ਹਨ।

 ਇਸ ਦੇ ਨਾਲ ਹੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਜ਼ਿਲ੍ਹਾ ਕਚਹਿਰੀ ਦੇ ਪਿਛਲੇ ਪਾਸੇ ਸਫ਼ੈਦ ਰੰਗ ਦੀ ਆਈ-20 ਕਾਰ (ਡੀਐਲ2ਸੀਏਆਰ-4201) ਵਿੱਚ ਬੈਠੇ ਕਿਸੇ ਦਾ ਇੰਤਜ਼ਾਰ ਕਰ ਰਹੇ ਸਨ। ਕਾਰ ‘ਚ ਹੀ ਜਦੋਂ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 6 ਪਿਸਤੌਲ ਅਤੇ 8 ਕਾਰਤੂਸ ਬਰਾਮਦ ਹੋਏ। ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਸ਼ਨੀਵਾਰ ਨੂੰ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *