ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ। 6 ਦੋਸ਼ੀ 9 ਪਿਸਤੌਲ, 10 ਮੈਗਜ਼ੀਨ, 35 ਰੌਂਦ, 15000 ਨਸ਼ੇ ਸਮੇਤ ਕਾਬੂ

Latest Update

ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਪਨਿਆੜ ਖੰਡ ਮਿੱਲ ਅਤੇ ਘਰਾਲੇ ਮੋੜ ‘ਤੇ ਨਾਕੇ ਲਗਾ ਕੇ 9 ਪਿਸਤੌਲ 10 ਮੈਗਜ਼ੀਨ 35 ਰੋਂਦ, 1.5 ਗ੍ਰਾਮ ਹੈਰੋਇਨ, ਅਤੇ 15,000 ਰੁਪਏ ਡਰੱਗ ਮਨੀ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਵਿਅਕਤੀਆਂ ਵਿੱਚੋਂ ਮਾਸਟਰ ਮਾਇੰਡ ਬਟਾਲਾ ਨਿਵਾਸੀ ਮਨੀ ਸਿੰਘ ਹੈ, ਜਿਸ ਉਪਰ ਸ਼ਿਵ ਸੈਨਾ ਆਗੂ ਦੇ ਭਰਾ ਦਾ ਕਤਲ ਕਰਨ ਦਾ ਮੁਕੱਦਮਾ ਵੀ ਚੱਲ ਰਿਹਾ ਹੈ।

ਐਸਐਸਪੀ ਗੁਰਦਾਸਪੁਰ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਕਮਲਜੀਤ ਸਿੰਘ ਪੁੱਤਰ ਮਹਿਤਾਬ ਸਿੰਘ ਵਾਸੀ ਜੋੜਾ ਥਾਣਾ ਸਹਿਰਾਲੀ ਜ਼ਿਲ੍ਹਾ ਤਰਨ ਤਾਰਨ,ਉਪਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸਗੋ ਬੁਰਾ ਥਾਣਾ ਝਬਾਲ ਜ਼ਿਲਾ ਤਰਨ ਤਾਰਨ ਹਾਲ ਰਾਏਪੁਰ ਵੀਰ ਛੱਤੀਸਗੜ੍ਹ,ਅਤੇ ਇੱਕ ਔਰਤ ਪੇਮਾ ਡੋਮਾਂ ਭੂਟਿਆ  ਵੈਸਟ ਬੰਗਾਲ ਦੇ ਤੌਰ ਤੇ ਹੋਈ। ਜਦੋਂ ਇਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਇਹ ਆਪਣੀ ਦੋਸਤ ਪੇਮਾ ਡੈਮਾਂ ਦਾ ਜਨਮ ਦਿਨ ਮਨਾ ਕੇ ਘਰ ਤੇ ਵਾਪਸ ਆ ਰਹੇ ਸਨ,ਜਿਨਾਂ ਕੋਲੋਂ ਪੁੱਛ

ਗਿੱਛ ਦੇ ਅਧਾਰ ਤੇ ਮਾਸਟਰ ਮਾਇੰਡ ਮਨੀ ਸਿੰਘ ਉਰਫ ਮਾਊ ਪੁੱਤਰ ਸੁੱਚਾ ਸਿੰਘ ਵਾਸੀ ਭੰਡਾਰੀ ਮੁਹੱਲਾ ਬਟਾਲਾ ,ਮਹਿਤਾਬ ਸਿੰਘ ਪੁੱਤਰ ਬਲਬੀਰ ਸਿੰਘ ਜ਼ਿਲ੍ਹਾ ਤਰਨ ਤਾਰਨ ਅਤੇ ਬਲਰਾਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ  ਭਿਖੀ ਪਿੰਡ ਜਿਲਾ ਤਰਨ ਤਾਰਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਐਸਐਸਪੀ ਨੇ ਦੱਸਿਆ ਕਿ ਸਾਰੇ ਕ੍ਰਾਈਮ ਪੇਸ਼ਾ ਵਿਅਕਤੀ ਹਨ ਜਿਨ੍ਹਾਂ ਦਾ ਬਹੁਤ ਵੱਡਾ ਨੈਟਵਰਕ ਹੈ ਅਤੇ ਜਿਸ ਦੇ ਅਧਾਰ ‘ਤੇ ਸਾਨੂੰ ਹੋਰ ਵੀ ਵੱਡੀ ਕਾਮਯਾਬੀ ਹਾਸਿਲ ਹੋ ਸਕਦੀ ਹੈ ਇਹਨਾਂ ਤੋਂ ਪੁੱਛ ਕੇ ਜਾਰੀ ਹੈ। ਉਹਨਾਂ ਦੱਸਿਆ ਕਿ ਗਿਰੋਹ ਦੀ ਜੇਲ ਵਿੱਚ ਇੱਕ ਹੋਰ ਗੈਂਗਸਟਰ ਨਾਲ ਵੀ ਦੁਸ਼ਮਣੀ ਚਲਦੀ ਆ ਰਹੀ ਜਿਸ ਦੇ ਚਲਦਿਆਂ ਇਹਨਾਂ ਨੇ ਇਹ ਹਥਿਆਰ ਮਹਾਰਾਸ਼ਟਰ ਤੋਂ ਮੰਗਵਾਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *