20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Latest Update

ਬਟਾਲਾ ਦੇ ਪਿੰਡ ਅਕੜਪੁਰਾ ਕਲਾਂ ‘ਚ ਮਾਮੂਲੀ ਰੰਜਿਸ਼ ਕਾਰਨ 20 ਸਾਲਾਂ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਐਤਵਾਰ ਨੂੰ ਪਿੰਡ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮੁੱਢਲੀ ਜਾਂਚ ਵਿੱਚ ਲੱਗੀ ਹੋਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ ਸਿੰਘ (20) ਵਾਸੀ ਪਿੰਡ ਅਕੜਪੁਰਾ ਕਲਾਂ ਵਜੋਂ ਹੋਈ ਹੈ।

ਮ੍ਰਿਤਕ ਰੋਸ਼ਨਦੀਪ ਸਿੰਘ ਦੇ ਭਰਾ ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੋਸ਼ਨ ਨੂੰ ਲਹੂ-ਲੁਹਾਨ ਕਰਨ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਰੋਸ਼ਨਦੀਪ ਨੂੰ ਗੰਭੀਰ ਹਾਲਤ ‘ਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ

ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ, ਜਿੱਥੇ ਅੰਮ੍ਰਿਤਸਰ ਦੇ ਡਾਕਟਰਾਂ ਨੇ ਰੋਸ਼ਨਦੀਪ ਨੂੰ ਮ੍ਰਿਤਕ ਐਲਾਨ ਦਿੱਤਾ ਮੌਕੇ ‘ਤੇ ਪਹੁੰਚੇ ਥਾਣਾ ਕਿਲਾ ਲਾਲ ਦੇ ਐੱਸਐੱਚਓ ਹਰਮੀਕ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *