ਤਰਨਤਾਰਨ ਵਿੱਚ ਠਾਕੇ ਦੇ ਸਮਾਗਮ ਚ ਆਏ ਰਿਸ਼ਤੇਦਾਰ ਨੇ ਡੀਜੇ ਤੇ ਪਰਚੀਆਂ ਚੁਗਣ ਵਾਲੇ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

Latest Update

ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿੱਚ ਚੱਲ ਰਹੇ ਡੀ. ਜੇ. ਦੌਰਾਨ 16 ਸਾਲਾਮੁੰਡੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕਠਾਕੇ ਦੇ ਸਮਾਗਮ ਵਿੱਚ ਚੱਲ ਰਹੇ ਡੀ. ਜੇ. ਦੌਰਾਨ ਠਾਕਾ ਸਮਾਗਮ ‘ਚ ਆਏ ਰਿਸ਼ਤੇਦਾਰ ਵੱਲੋਂ ਡੀ. ਜੇ. ‘ਤੇ ਪੈਸੇ ਚੁੱਕਣ ਵਾਲੇ 16 ਸਾਲਾ ਮੁੰਡੇ ਕੋਲੋਂ ਪਰਚੀਆਂ ਲੈਣ ਨੂੰ ਲੈ ਕੇ ਬਹਿਸ ਹੋ ਗਈ, ਜਿਸ ਵਿਚ 16 ਸਾਲਾ ਮੁੰਡੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕਾਤਲ ਮੌਕੇ ਤੋਂ ਫ਼ਰਾਰ ਹੋ ਗਿਆ।

ਫਿਲਹਾਲ ਮੌਕੇ ‘ਤੇ ਪੁੱਜੀ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।ਤਕ ਮੁੰਡੇ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਅਲਗੋਂ ਕੋਠੀ ਵਜੋਂ ਹੋਈ ਹੈ। ਜੋ ਕਿ ਅਲਗੋਂ ਕੋਠੀ ਦੇ ਹੀ ਡੀਜਿਆਂ ਦਾਕੰਮ ਕਰਦਾ ਸੀ। ਇਸ ਕਤਲ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉੱਥੇ ਹੀ ਮ੍ਰਿਤਕ ਮੁੰਡੇ ਦੇ ਪਿਤਾ ਅੰਗਰੇਜ਼ ਸਿੰਘ ਅਤੇ ਮਾਤਾ ਨਿੰਦਰ ਕੌਰ ਸਦਮੇ ‘ਚ ਹਨ ।ਦੱਸ ਦਈਏ ਕਿ ਮ੍ਰਿਤਕ ਨੌਜਵਾਨ ਸੁਰਜੀਤ ਸਿੰਘ ਦੀ ਉਮਰ 16 ਸਾਲ ਦੇ

ਕਰੀਬ ਹੈ ਅਤੇ ਉਸਦਾ ਇੱਕ ਭਰਾ ਤੇ ਦੋ ਹੋਰ ਭੈਣਾਂ ਹਨ। ਮ੍ਰਿਤਕ ਸੁਰਜੀਤ ਸਿੰਘ ਘਰੋਂ ਗਰੀਬ ਹੋਣ ਕਰਕੇ ਅਕਸਰ ਹੀ ਡੀ. ਜੇ. ਤੇ ਪੈਸੇ ਚੁਗਣ ਲਈ ਜਾਂਦਾ ਸੀ । ਉੱਥੇ ਹੀ ਇਸ ਮਾਮਲੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਨਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਡੀ.ਜੇ. ‘ਤੇ ਪੈਸੇ ਚੁੱਕਣ ਲਈ ਅਕਸਰ ਜਾਇਆ ਕਰਦਾ ਸੀ, ਜਿਸ ਦੀ ਬੀਤੀ ਰਾਤ ਠਾਕਾ ਸਮਾਗਮ ਵਿੱਚ ਆਏ

ਇੱਕ ਰਿਸ਼ਤੇਦਾਰ ਵੱਲੋਂ ਪਰਚੀਆਂ ਮੰਗਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਮਾਤਾ ਨੇ ਤਰਨ ਤਾਰਨ ਦੇ ਐੱਸ. ਐੱਸ. ਪੀ. ਪਾਸੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਉਕਤ ਕਾਤਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ । ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *