ਹੁਣੇ ਹੁਣੇ ਆਹ ਸ਼ਹਿਰ ਚ ਮੁਲਾਜ਼ਮਾਂ ਦਾ ਦੇਖੋ ਕਿਸ ਨਾਲ ਹੋਇਆ ਮੁਕਾਬਲਾ

Latest Update






ਜਲੰਧਰ ਵਿਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਹੈ ਜਿਸ ਵਿਚ 2 ਬਦਮਾਸ਼ਾਂ ਦੇ ਗੋਲੀ ਲੱਗੀ ਹੈ ਜਦੋਂ ਕਿ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਐਨਕਾਊਂਟਰ ਨਾਖਾ ਵਾਲੇ ਬਾਗ ਵਿਚ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ ਹੈ।

ਇਹ ਏਰੀਆ ਭਾਰਗਵ ਕੈਂਪ ਅਧੀਨ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੁਰੱਖਿਅਤ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਦੱਸ ਦੇਈਏ ਕਿ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ ‘ਤੇ ਛਾਪਾ ਮਾਰਨ ਗਈ ਸੀ। ਟੀਮ ਨੇ ਸੜਕ ‘ਤੇ ਮੁਲਜ਼ਮਾਂ ਦੀ ਆਈ-20 ਕਾਰ ਨੂੰ ਘੇਰ ਲਿਆ। ਇਸ ਦੌਰਾਨ ਡਰਾਈਵਰ ਸੀਟ ‘ਤੇ ਬੈਠੇ ਮੁਲਜ਼ਮ ਨੇ ਸ਼ੀਸ਼ੇ ਦੇ ਅੰਦਰ ਤੋਂ ਪੁਲਿਸ ‘ਤੇ ਗੋਲੀ ਚਲਾਈ। ਗੋਲੀ ਪੁਲਿਸ ਮੁਲਾਜ਼ਮ ਦੀ ਪਗੜੀ ‘ਤੇ ਲੱਗੀ

ਜਿਸਦੇ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਸੂਤਰਾਂ ਮੁਤਾਬਕ ਦੋਵੇਂ ਬਦਮਾਸ਼ ਸੁਪਾਰੀ ਕਿਲਿੰਗ ਵਿਚ ਸ਼ਾਮਲ ਹਨ। ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਮਾਮਲਿਆਂ ਵਿਚ ਭਗੌੜੇ ਚੱਲ ਰਹੇ ਸਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




Leave a Reply

Your email address will not be published. Required fields are marked *