ਅੱਖਾਂ ਅੱਗੇ ਲੁੱਟ ਕੇ ਲੈ ਗਏ ਲੱਖਾਂ ਡਾਲਰ, ਭੁੱਬਾਂ ਮਾਰ ਰੋਇਆ ਨੌਜਵਾਨ !

Latest Update


ਤਰਨਤਾਰਨ ‘ਚ ਮੰਗਲਵਾਰ ਸਵੇਰੇ ਇਕ ਮਨੀ ਐਕਸਚੇਂਜਰ ਕੋਲੋਂ ਪਿਸਤੌਲ ਦੀ ਨੋਕ ‘ਤੇ ਦੋ ਨਕਾਬਪੋਸ਼ ਲੁਟੇਰਿਆਂ ਨੇ ਸੱਤ ਲੱਖ ਦੀ ਨਕਦੀ ਲੁੱਟ ਲਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ ਸਾਢੇ 9 ਵਜੇ ਉਸ ਵੇਲੇ ਵਾਪਰੀ ਜਦੋਂ ਉਹ ਘਰੋਂ ਸੱਤ ਲੱਖ ਰੁਪਏ ਲੈ ਕੇ ਆਇਆ ਅਤੇ ਆਪਣੀ ਦੁਕਾਨ ‘ਤੇ ਮੌਜੂਦ ਸੀ। ਪ੍ਰਰਾਪਤ ਜਾਣਕਾਰੀ ਅਨੁਸਾਰ ਸਥਾਨਕ ਏਐੱਮ ਰਾਇਲ ਕੰਪਨੀ ਨਾਂ ਦੀ ਮਨੀ ਐਕਸਚੇਂਜਰ ਕਾਰੋਬਾਰ ਦੀ ਦੁਕਾਨ ਦੇ ਸੰਚਾਲਕ ਅੰਮਿ੍ਤਪਾਲ ਸਿੰਘ ਸਵੇਰੇ

ਕਰੀਬ ਸਾਢੇ 9 ਵਜੇ ਆਪਣੀ ਦੁਕਾਨ ‘ਤੇ ਮੌਜੂਦ ਸੀ ਤਾਂ ਉਥੇ ਦੋ ਨਕਾਬਪੋਸ਼ ਲੁਟੇਰਿਆਂ ਨੇ ਗਨ ਪੁਆਇੰਟ ‘ਤੇ ਉਸ ਕੋਲੋਂ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਅੰਮਿ੍ਤਪਾਲ ਸਿੰਘ ਮੁਤਾਬਿਕ ਉਸ ਦੇ ਬੈਗ ਵਿਚ ਸੱਤ ਲੱਖ ਰੁਪਏ ਸਨ। ਉਸ ਨੇ ਦੱਸਿਆ ਕਿ ਜਦੋਂ ਉਹ ਦੁਕਾਨ ‘ਤੇ ਆਇਆ ਤਾਂ ਦੋ ਲੋਕ ਮੋਟਰਸਾਈਕਲ ‘ਤੇ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਸਨ ਅਤੇ ਲੋਈਆਂ ਲਈਆਂ ਸਨ। ਉਨ੍ਹਾਂ ‘ਚੋਂ ਇਕ ਨਕਾਬਪੋਸ਼ ਦੁਕਾਨ ਅੰਦਰ ਆਇਆ ਤੇ ਪਿਸਤੌਲ ਦੀ ਨੋਕ ‘ਤੇ ਉਸ ਕੋਲੋਂ ਨਕਦੀ ਖੋਹ ਲਈ,

ਜਿਨਾਂ੍ਹ ਵਿਚ ਵਿਦੇਸ਼ੀ ਕਰੰਸੀ ਵੀ ਮੌਜੂਦ ਸੀ। ਲੁਟੇਰੇ ਜਾਂਦੇ ਹੋਏ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਗਏ। ਉਕਤ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਲੁੱਟ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਦਕਿ ਸਾਬਕਾ ਕੌਂਸਲਰ ਦੇ ਘਰ ਵੱਜੇ ਡਾਕੇ ਅਤੇ ਝਬਾਲ ਦੇ ਸਰਪੰਚ ਨੂੰ ਕਤਲ ਕਰਨ ਤੋਂ ਇਲਾਵਾ ਪੈਟਰੋਲ ਪੰਪ ਮਾਲਕ ਨੂੰ ਗੋਲੀ ਮਾਰ ਕੇ ਲੁੱਟ ਕਰਨ ਵਾਲੇ ਲੁਟੇਰੇ ਵੀ ਅਜੇ ਪੁਲਿਸ ਦੇ ਹੱਥ ਨਹੀਂ ਲੱਗੇ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
Leave a Reply

Your email address will not be published. Required fields are marked *